ਪੰਜਾਬ ਵਿੱਚ ਧਾਰਮਿਕ ਅਸਥਾਨ ‘ਤੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨਾਲ ਹਾਦਸਾ ਵਾਪਰ ਗਿਆ, ਜਿਸ ਵਿੱਚ ਕਈ ਲੋਕ ਫੱਟੜ ਹੋ ਗਏੇ। ਸ੍ਰੀ ਖੁਰਾਲਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਚੱਲੀ ਸੀ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ, ਜਦੋਂ ਬੱਸ ਗੜੀਮਾਨਸੋਵਾਲ ਵਿਖੇ ਉਤਰਨ ਲੱਗੀ ਤਾਂ ਡਰਾਈਵਰ ਕੰਟਰੋਲ ਗੁਆ ਬੈਠਾ ਤੇ ਬੱਸ ਪਲਟ ਗਈ। ਬੱਸ ਪਲਟ ਜਾਣ ਕਾਰਨ ਦਰਜਨ ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂ ਥਾਣਾ ਜਗਰਾਓਂ ਅਧੀਨ ਪੈਂਦੇ ਪਿੰਡ ਰਸੂਲਪੁਰ ਦੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪਾਕਿਸਤਾਨ ‘ਚ ਭਾਰੀ ਮੀਂਹ ਦਾ ਕਹਿ.ਰ, ਪਿਛਲੇ 48 ਘੰਟਿਆਂ ‘ਚ 37 ਮੌ.ਤਾਂ, ਕਈ ਮਕਾਨ ਢਹੇ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਗੜ੍ਹਸ਼ੰਕਰ ਦੇ ਮੁਖੀ ਗੁਰਿੰਦਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਿਹਤ ਵਿਭਾਗ ਦੀ ਟੀਮ ਸਮੇਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਆਂਦਾ। ਥਾਣਾ ਗੜ੍ਹਸ਼ੰਕਰ ਦੇ ਥਾਣਾ ਇੰਚਾਰਜ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜਿਆ ਗਿਆ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: