ਚੰਡੀਗੜ੍ਹ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਅੱਜ ਹੋਣਗੀਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪੈਣਗੀਆਂ। ਇਹ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਹਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਣਗੀਆਂ। ਉੱਧਰ ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ।
4 ਮਾਰਚ ਨੂੰ ਵੋਟਿੰਗ ਸਮੇਂ ਕੌਂਸਲਰਾਂ ਤੋਂ ਇਲਾਵਾ ਕਿਸੇ ਨੂੰ ਵੀ ਨਗਰ ਨਿਗਮ ਤੱਕ ਜਾਣ ਦੀ ਪ੍ਰਵਾਨਗੀ ਨਹੀਂ ਜਾਵੇਗੀ। ਪੁਲਿਸ ਵੱਲੋਂ ਨਗਰ ਨਿਗਮ ਦੇ ਚਾਰੋਂ ਪਾਸੇ ਬੈਰੀਕੇਡ ਲਗਾ ਕੇ ਸੜਕਾਂ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਚੋਣ ਦੌਰਾਨ ਕਾਫੀ ਹੰਗਾਮਾ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਇਸ ਸਮੇਂ ਚੰਡੀਗੜ੍ਹ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ ਚੋਣ ‘ਤੇ ਨਜ਼ਰ ਰੱਖ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਅੱਜ ਦੂਜਾ ਦਿਨ, ਭਲਕੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ
ਜ਼ਿਕਰਯੋਗ ਹੈ ਕਿ ਪਹਿਲਾਂ 27 ਫਰਵਰੀ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੋਣੀ ਸੀ, ਪਰ ਮੇਅਰ ਵੱਲੋਂ ਅਹੁਦਾ ਨਾ ਸਾਂਭਣ ਕਰ ਕੇ ਚੋਣ ਟਲ ਗਈ। ਉਸ ਤੋਂ ਬਾਅਦ ਹਾਈਕੋਰਟ ਦੇ ਆਦੇਸ਼ਾਂ ’ਤੇ ਮੇਅਰ ਕੁਲਦੀਪ ਕੁਮਾਰ ਟੀਟਾ ਨੇ 28 ਫਰਵਰੀ ਨੂੰ ਅਹੁਦਾ ਸਾਂਭਿਆ ਸੀ, ਜਦੋਂ ਕਿ ਡੀਸੀ ਵੱਲੋਂ 4 ਮਾਰਚ ਨੂੰ ਚੋਣ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: