ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ (4 ਮਾਰਚ) ਦੂਜਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ‘ਤੇ ਬਹਿਸ ਹੋਣੀ ਹੈ। ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਬੋਲਣ ਲਈ ਖੜ੍ਹੇ ਹੋਏ, ਉਨ੍ਹਾਂ ਨੇ ਸਪੀਕਰ ਕੁਲਤਾਰ ਸੰਧਵਾ ਨੂੰ ਤਾਲਾ ਅਤੇ ਚਾਬੀ ਵਾਲਾ ਲਿਫਾਫਾ ਭੇਂਟ ਕੀਤਾ। ਸਪੀਕਰ ਨੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਅੱਜ ਤੇਲੰਗਾਨਾ ਤੇ ਤਾਮਿਲਨਾਡੂ ਦੌਰੇ ‘ਤੇ, ਕਈ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
CM ਮਾਨ ਨੇ ਕਿਹਾ ਕਿ ਜੇਕਰ ਮੈਂ ਸੱਚ ਬੋਲਿਆ ਤਾਂ ਵਿਰੋਧੀ ਧਿਰ ਭੱਜ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਸਦਨ ‘ਚ ਭਾਰੀ ਹੰਗਾਮਾ ਸ਼ੁਰੂ ਹੋ ਗਿਆ। CM ਅਤੇ ਬਾਜਵਾ ਵਿਚਾਲੇ ਜ਼ਬਰਦਸਤ ਸ਼ਬਦੀ ਬਹਿਸ ਹੋਈ। ਕਰੀਬ ਅੱਧਾ ਘੰਟਾ ਬਹਿਸ ਚੱਲਦੀ ਰਹੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: