ਗੁਰਦਾਸਪੁਰ ਦੇ ਕਸਬੇ ਦੋਰਾਂਗਲਾ ਦੇ ਪਿੰਡ ਹਸਨਪੁਰ ਦਾ ਨੌਜਾਵਨ ਪਿਛਲੇ ਸਾਲ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਜਰਮਨੀ ਗਿਆ ਸੀ ਜਿਥੇ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨਾਲ ਉਸ ਦਾ ਝਗੜਾ ਹੋ ਗਿਆ ਸੀ ਜਿਸ ਵਿਚ ਮੁਲਜ਼ਮਾਂ ਨੇ ਉਸ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਹਸਨਪੁਰ ਵਾਸੀ ਬਲਜੀਤ ਸਿੰਘ ਉਰਫ ਜੋਕੀ (37) ਪੁੱਤਰ ਧਰਮ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ ਜਿਥੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ ਤਾਂ ਕਿ ਉਸ ਦਾ ਸਸਕਾਰ ਕਰ ਸਕਣ।
ਮ੍ਰਿਤਕ ਬਲਜੀਤ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਦੇ ਦੋ ਬੱਚੇ ਹਨ। ਬਲਜੀਤ ਸਿੰਘ ਆਪਣੇ ਪਰਿਵਾਰ ਲਈ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਪਿਛਲੇ ਸਾਲ ਜਰਮਨੀ ਗਿਆ ਸੀ ਤੇ ਫਿਲਹਾਲ ਬਰਲਿਨ ਵਿਚ ਫੂਡ ਡਲਿਵਰੀ ਦਾ ਕੰਮ ਕਰ ਰਿਹਾ ਸੀ। ਬੀਤੀ ਸ਼ਾਮ ਉਸ ਦਾ ਆਪਣੇ ਘਰ ਦੇ ਬਾਹਰ ਖੜ੍ਹੇ ਕੁਝ ਪਾਕਿਸਤਾਨੀ ਲੜਕਿਆਂ ਨਾਲ ਝਗੜਾ ਹੋ ਗਿਆ ਤੇ ਮੁਲਜ਼ਮਾਂ ਨੇ ਉਸ ਦੇ ਪੇਟ ਵਿਚ ਚਾਕੂ ਮਾਰ ਦਿੱਤਾ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਗੁਰਦਾਸਪੁਰ ਤੋਂ ਮੰਦਭਾਗੀ ਖਬਰ, 2 ਬੱਚਿਆਂ ਦੀ ਭੇਦਭਰੇ ਹਾਲਾਤਾਂ ‘ਚ ਮੌ/ਤ, ਮਾਪੇ ਘਰੋਂ ਫਰਾਰ
ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈਤੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਬਲਜੀਤ ਸਿੰਘ ਆਪਣੇ ਪਿਛੇ ਬਜ਼ੁਰਗ ਮਾਪੇ, ਪਤਨੀ ਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: