ਪੰਜਾਬ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾਂ ਹੋ ਗਿਆ ਹੈ। ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਪ੍ਰੈੱਸ ਕਾਨਫਰੰਸ ਕਰ ਰਹੇ ਹਨ।
ਇਸ ਮੌਕੇ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 103 ਸਾਲ ਪੁਰਾਣੀ ਪਾਰਟੀ ਹੈ। ਇਕੱਲੀ ਖਾਲਸਾ ਪੰਥ ਦੀ ਆਵਾਜ਼ ਨਹੀਂ ਸਮੁੱਚੀ ਪੰਜਾਬੀਆਂ ਦੀ ਆਵਾਜ਼ ਹੈ। ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜਿਹੜੇ ਸੂਬੇ ਵਿਚ ਲੜਾਈ ਲੜਦੀ ਹੈ ਆਪਣੇ ਖੇਤਰ ਦੀ ਲੜਾਈ ਲੜਦੀ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਨੇ 70 ਸਾਲ ਅਕਾਲੀ ਦਲ ਦੀ ਸੇਵਾ ਕੀਤੀ। ਉਸ ਸਮੇਂ ਸ. ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਪਾਰਟੀ ਦਾ ਮੁੱਖ ਹਿੱਸਾ ਰਹੇ ਹਨ ਪਰ ਫਿਰ ਕੁਝ ਕਾਰਨਾਂ ਕਰਕੇ ਦੋਵਾਂ ਪਾਰਟੀਆਂ ਵਿਚ ਮਤਭੇਦ ਹੋ ਗਏ ਪਰ ਹੁਣ ਅੱਜ ਫਿਰ ਤੋਂ ਜਦੋਂ ਸ. ਢੀਂਡਸਾ ਜੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਤਾਂ ਹਰ ਇਕ ਦੇ ਚਿਹਰੇ ‘ਤੇ ਖੁਸ਼ੀ ਹੈ।
ਇਹ ਵੀ ਪੜ੍ਹੋ : ਹੁਣ ਟ੍ਰੇਨ ‘ਚ ਵੀ ਕਰ ਸਕੋਗੇ Swiggy ਤੋਂ ਆਰਡਰ, ਰੇਲਵੇ ਨੇ ਕੀਤੀ ਸਵੀਗੀ ਨਾਲ ਪਾਰਟਰਨਸ਼ਿਪ
ਸ. ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਕੋ-ਇਕ ਪੰਜਾਬੀਆਂ ਦੀ ਪਾਰਟੀ ਹੈ। ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਮਜ਼ਬੂਤ ਕਰੋ ਤੇ। ਉਨ੍ਹਾਂ ਕਿਹਾ ਕਿ ਮੇਰੀ ਉਨ੍ਹਾਂ ਸਾਰਿਆਂ ਨੂੰ ਅਪੀਲ ਹੈ ਜੋ ਕੁਝ ਕਾਰਨਾਂ ਕਰਕੇ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਹਨ, ਉਹ ਨਾਰਾਜ਼ਗੀ ਦੂਰ ਕਰਕੇ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੇ ਪਾਰਟੀ ਨੂੰ ਮਜ਼ਬੂਤ ਕਰਨ ਕਿਉਂਕਿ ਮੈਂ ਆਪਣੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ‘ਤੇ ਪੂਰਾ ਮਾਣ ਹੈ ਤੇ ਅਸੀਂ ਸਾਰੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਬਣਾ ਸਕਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: