ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਕਮਿਸ਼ਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਅਸਲੇ ਦੀ ਦੁਕਾਨ ‘ਤੇ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। 2 ਨੌਜਵਾਨਾਂ ਨੂੰ ਫੜਿਆ ਗਿਆ ਹੈ ਜਿਨ੍ਹਾਂ ਕੋਲੋਂ 12 ਹਥਿਆਰ ਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
CP ਭੁੱਲਰ ਨੇ ਅੰਮ੍ਰਿਤਸਰ ਦੇ ਅਸ਼ੋਕਾ ਚੌਕ ਕੋਲ ਗੰਨ ਹਾਊਸ ਵਿਚ ਚੋਰੀ ਹੋਈ ਸੀ। 22 ਫਰਵਰੀ ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਚੋਰੀ ਦੇਰ 2 ਕੁ ਵਜੇ ਹੋਈ ਸੀ। ਮੰਦਰ ਵਿਚ ਪੁਜਾਰੀ ਦਾ ਪਰਿਵਾਰ ਵੀ ਰਹਿੰਦਾ ਸੀ ਤੇ ਉਸ ਦਿਨ ਚੌਕੀਦਾਰ ਛੁੱਟੀ ‘ਤੇ ਸੀ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਚੋਂ ਇਕ ਮੁਲਜ਼ਮ ‘ਤੇ ਪਹਿਲਾਂ ਵੀ 2 ਕਿਲੋ ਸੋਨਾ ਚੋਰੀ ਕਰਨ ਦਾ ਮਾਮਲਾ ਦਰਜ ਹੈ ਜਦੋਂ ਕਿ ਦੂਜੇ ਮੁਲਜ਼ਮ ‘ਤੇ ਪਹਿਲਾਂ ਤੋਂ ਕੋਈ ਮਾਮਲਾ ਦਰਜ ਨਹੀਂ ਹੈ। ਇਕ ਮੁਲਜ਼ਮ ਦੀ ਪਛਾਣ ਯੂਪੀ ਦੇ ਗੋਲੂ ਵਜੋਂ ਹੋਈ ਹੈ ਜੋ ਕਿ ਇਥੇ ਸੁਲਤਾਨਪੁਰ ਰੋਡ ਵਿਖੇ ਰਹਿੰਦਾ ਸੀ।ਉਹ ਅਜੇ ਕੁਝ ਦੇਰ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਸੀ। ਪੂਰੀ ਜਾਂਚ ਕੀਤੀ ਜਾ ਰਹੀ ਹੈ। ਹੋਰ ਖੁਲਾਸੇ ਵੀ ਕੀਤੇ ਜਾਣਗੇ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਡੀ ਟੀਮ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਆਪਣੀ ਪੂਰੀ ਟੀਮ ‘ਤੇ ਮਾਣ ਹੈ। ਟੀਮ ਨੇ ਬਹੁਤ ਮਿਹਨਤ ਕਰਕੇ ਮੁਲਜ਼ਮਾਂ ਨੂੰ ਫੜਿਆ ਗਿਆ ਹੈ। ਹਥਿਆਰਾਂ ਨਾਲ ਉਹ ਕਿਸੇ ਵੱਡੀ ਵਾਰਦਾਤ ਨੂੰ ਵੀ ਅੰਜਾਮ ਦੇ ਸਕਦੇ ਸਨ ਪਰ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਚੋਰਾਂ ਨੂੰ ਕਾਬੂ ਕਰ ਲਿਆ ਹੈ। ਨਾਲ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਸ਼ੱਕੀ ਮੂਵਮੈਂਟ ਦੇਖਣ ਤਾਂ ਪੁਲਿਸ ਨੂੰ ਜ਼ਰੂਰ ਸੂਚਿਤ ਕਰਨ।
ਵੀਡੀਓ ਲਈ ਕਲਿੱਕ ਕਰੋ -: