ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲੇ। ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਸ਼ਿਰਕਤ ਕੀਤੀ ਅਤੇ ਅਸਤੀਫਾ ਦੇਣ ਦੇ ਕਾਰਨ ਦਾ ਵੀ ਖੁਲਾਸਾ ਕੀਤਾ। ਇਸ ਦੇ ਨਾਲ ਹੀ ਨਗਰ ਨਿਗਮ ‘ਚ ਪੈਦਾ ਹੋਏ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਨਿਗਮ ‘ਚ ਕੰਮ ਕਾਨੂੰਨ ਮੁਤਾਬਿਕ ਹੀ ਹੋਵੇਗਾ। ਉਹ ਨਗਰ ਨਿਗਮ ਦੇ ਕਿਸੇ ਵੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰਦੇ। ਨਿਗਮ ਕਮਿਸ਼ਨਰ ਨੂੰ ਲੋੜ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।
ਵਿਧਾਨ ਸਭਾ ਵਿੱਚ ਨਾ ਬੋਲਣ ਦੇ ਮੁੱਦੇ ‘ਤੇ ਗੱਲ ਕਰਦਿਆਂ ਪ੍ਰਸ਼ਾਸਕ ਨੇ ਕਿਹਾ ਕਿ ਉਨ੍ਹਾਂ ਦਾ ਕਾਫੀ ਲੰਬਾ ਕੈਰੀਅਰ ਰਿਹਾ ਹੈ। ਉਨ੍ਹਾਂ ਨੇ ਉਹ ਸਮਾਂ ਵੀ ਦੇਖਿਆ ਹੈ ਜਦੋਂ ਸੈਸ਼ਨ ਚਲਾਉਣ ਲਈ ਪੈਸੇ ਨਹੀਂ ਹੁੰਦੇ ਸਨ। ਇਸ ਲਈ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਸਮੇਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਇਸ ਦੀ ਕੀਮਤ ਬਹੁਤ ਹੈ। ਇਸ ਤਰ੍ਹਾਂ ਸੈਸ਼ਨ ਵਿੱਚ ਵਿਘਨ ਪਾਉਣਾ ਕਿਸੇ ਲਈ ਵੀ ਠੀਕ ਨਹੀਂ ਹੈ। ਚਾਹੇ ਕੋਈ ਪਾਰਟੀ ਦਾ ਹੋਵੇ ਜਾਂ ਵਿਰੋਧੀ, ਸਾਰਿਆਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਪੁਲਿਸ ਤੇ ਨ.ਸ਼ਾ ਤਸਕਰਾਂ ਵਿਚਾਲੇ ਮੁਠਭੇੜ, ਰੇਡ ਮਾਰਨ ਗਈ ਪੁਲਿਸ ‘ਤੇ ਕੀਤੀ ਫਾਇ/ਰਿੰਗ
ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਨਿੱਜੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਉਮਰ ਕਾਫੀ ਹੋ ਚੁੱਕੀ ਹੈ, ਇਸ ਲਈ ਉਹ ਘਰ ਜਾਣਾ ਚਾਹੁੰਦੇ ਹਨ। ਉਨ੍ਹਾਂ ਦੀ ਪਤਨੀ ਅਤੇ ਪਰਿਵਾਰ ਹੁਣ ਚਾਹੁੰਦੇ ਹਨ ਕਿ ਉਹ ਘਰ ਜਾ ਕੇ ਆਰਾਮ ਕਰਨ। ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਮੇਰੀ ਪਤਨੀ ਰਾਜਪਾਲ ਭਵਨ ਆਈ ਸੀ। ਪਰ 24 ਘੰਟੇ ਮੈਨੂੰ ਕੰਮ ਕਰਦਾ ਵੇਖ ਉਹ ਪ੍ਰੇਸ਼ਾਨ ਹੋ ਕੇ ਇਥੋਂ ਚਲੀ ਗਈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਉਮਰ ਜ਼ਿਆਦਾ ਹੋ ਚੁੱਕੀ ਹੈ ਇਸ ਲਈ ਤੁਹਾਨੂੰ ਵਾਪਿਸ ਆ ਜਾਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪ੍ਰਸ਼ਾਸਕ ਨੇ ਕਿਹਾ ਸੀ ਕਿ ਚੰਡੀਗੜ੍ਹ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਪੰਜਾਬ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਾਲਮੇਲ ਦੀ ਕੋਈ ਕਮੀ ਨਹੀਂ ਹੈ। ਨਿਗਮ ਵਿਵਾਦ ‘ਤੇ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦਾ ਚੰਡੀਗੜ੍ਹ ਨਗਰ ਨਿਗਮ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਹਾਲਾਂਕਿ ਵਿੱਤ ਕਮੇਟੀ ਦੇ ਗਠਨ ਤੋਂ ਬਿਨਾਂ ਬਜਟ ਪਾਸ ਨਹੀਂ ਹੋਣਾ ਚਾਹੀਦਾ। ਇਹ ਬਚਕਾਨਾ ਹੈ। ਪ੍ਰਸ਼ਾਸਕ ਨੇ ਕਿਹਾ ਕਿ ਯੂਟੀ ਮੁਲਾਜ਼ਮਾਂ ਲਈ ਰਿਹਾਇਸ਼ੀ ਸਕੀਮ ਬੰਦ ਨਹੀਂ ਕੀਤੀ ਗਈ ਹੈ। ਜੇਕਰ ਕੁਲੈਕਟਰ ਰੇਟ ‘ਤੇ ਸਹਿਮਤ ਹੁੰਦਾ ਹੈ ਤਾਂ ਉਹ ਫਲੈਟ ਬਣਾਉਣ ਲਈ ਤਿਆਰ ਹੈ। ਮੈਂ ਕਰਮਚਾਰੀਆਂ ਦੀ ਭਲਾਈ ਲਈ ਸਮਰਪਿਤ ਹਾਂ। ਜੇਕਰ ਲੋੜ ਪਈ ਤਾਂ ਅਸੀਂ ਹਲਫ਼ਨਾਮੇ ਨੂੰ ਬਦਲ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -: