ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਅੰਦੋਲਨ ਦਾ ਅੱਜ 24ਵਾਂ ਦਿਨ ਹੈ। ਸਾਡੀਆਂ ਗੱਲਾਂ ਕੱਲ੍ਹ ਸੱਚ ਸਾਬਤ ਹੋਈਆਂ ਕਿ ਸਰਕਾਰ ਟਰੈਕਟਰ-ਟਰਾਲੀ ਬਾਰੇ ਸਿਰਫ਼ ਬਹਾਨੇ ਬਣਾ ਰਹੀ ਹੈ। ਅਸਲੀਅਤ ਇਹ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਸਾਨੂੰ ਸੂਚਨਾ ਮਿਲੀ ਹੈ ਕਿ ਕਰੀਬ 147 ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰ ਨੇ ਜੰਤਰ-ਮੰਤਰ ‘ਤੇ ਧਾਰਾ 144 ਲਾਗੂ ਕਰ ਦਿੱਤੀ ਹੈ।
ਅੱਜ 8 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 25ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਖੜ੍ਹੇ ਹਨ। ਖਾਸ ਗੱਲ ਇਹ ਹੈ ਕਿ ਅੱਜ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਹਰਿਆਣਾ-ਪੰਜਾਬ ਤੋਂ ਵੱਡੀ ਗਿਣਤੀ ‘ਚ ਔਰਤਾਂ ਸ਼ੰਭੂ ਅਤੇ ਖਨੌਰੀ ਮੋਰਚੇ ‘ਤੇ ਪੁੱਜਣਗੀਆਂ। ਅੱਜ ਦੋਹਾਂ ਸਰਹੱਦਾਂ ਦੀ ਵਾਗਡੋਰ ਅਤੇ ਮੰਚ ਸੰਚਾਲਨ ਔਰਤਾਂ ਦੇ ਹੱਥਾਂ ਵਿੱਚ ਹੋਵੇਗਾ।
ਸਰਹੱਦਾਂ ‘ਤੇ ਔਰਤਾਂ ਲਈ ਪਖਾਨੇ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ 25ਵਾਂ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਜੰਮੂ-ਕਸ਼ਮੀਰ ਗਏ ਸਨ। ਉਥੋਂ ਦੇ ਕਿਸਾਨਾਂ ਨੂੰ ਵੱਡੀਆਂ ਉਮੀਦਾਂ ਸਨ ਕਿ ਕੋਈ ਵੱਡਾ ਐਲਾਨ ਹੋਵੇਗਾ, ਪਰ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਗਿਆ। ਉੱਥੇ ਖੇਤੀਬਾੜੀ ਵਿਭਾਗ ਨੂੰ ਬੜੀ ਮੁਸ਼ਕਲ ਨਾਲ ਕਿਸਾਨਾਂ ਨੂੰ ਇਕੱਠਾ ਕਰਨਾ ਪਿਆ। ਪੰਧੇਰ ਨੇ ਕਿਹਾ ਕਿ ਅੱਜ 10 ਹਜ਼ਾਰ ਔਰਤਾਂ ਦੋਵੇਂ ਸਰਹੱਦਾਂ ‘ਤੇ ਇਕੱਠੀਆਂ ਹੋਣਗੀਆਂ। ਇਹ ਅੰਦੋਲਨ ਲੰਬੇ ਸਮੇਂ ਤੱਕ ਜਾਰੀ ਰਹੇਗਾ। ਇਸ ਲਈ ਕਿਸਾਨਾਂ ਨੂੰ ਪੂਰੀ ਤਿਆਰੀ ਕਰਨੀ ਪਵੇਗੀ। 10 ਮਾਰਚ ਨੂੰ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਉਹ ਖੁਦ ਦੇਵੀਦਾਸਪੁਰਾ ਅੰਮ੍ਰਿਤਸਰ ਜਾ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਸਮੇਤ ਹੋਰ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕੇਰਲ ਦੇ ਕਿਸਾਨਾਂ ਦਾ ਇੱਕ ਸਮੂਹ ਵੀਰਵਾਰ ਨੂੰ ਰੇਲ ਗੱਡੀ ਰਾਹੀਂ ਦਿੱਲੀ ਲਈ ਰਵਾਨਾ ਹੋਇਆ। ਤ੍ਰਿਪੁਰਾ, ਤਾਮਿਲਨਾਡੂ ‘ਚ ਕਿਸਾਨਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ, ਜਿਸ ਦੇ ਵਿਰੋਧ ‘ਚ ਟਰੇਨਾਂ ਨੂੰ 2 ਘੰਟੇ ਲਈ ਰੋਕਿਆ ਗਿਆ। ਰੇਲਵੇ ਪੁਲੀਸ ਨੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ –
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGinternational womens day latest news latest punjabi news women farmers will lead the protest women in Farmers Protest women lead Farmers Protest