ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੰਗਰੂਰ ਵਾਸੀਆਂ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ। CM ਮਾਨ ਵੱਲੋਂ 869 ਕਰੋੜ ਰੁਪਏ ਦੇ ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪਰਿਯੋਜਨਾਵਾਂ ਵਿਚ ਧੂਰੀ ਵਿਚ 80 ਬੈੱਡ ਵਾਲਾ ਇਨ੍ਹਾਂ ਵਿੱਚ ਜਣੇਪਾ ਹਸਪਤਾਲ, ਕੌਹਰੀਆਂ ਵਿਖੇ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬਿਸਤਰਿਆਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹੈ। ਇਸ ਤੋਂ ਬਾਅਦ ਉਨ੍ਹਾਂ ‘ਵਿਕਾਸ ਕ੍ਰਾਂਤੀ ਰੈਲੀ’ ਨੂੰ ਸੰਬੋਧਨ ਕੀਤਾ।
CM ਮਾਨ ਨੇ ਚੀਮਾ ਮੰਡੀ, ਸੰਗਰੂਰ ਵਿਖੇ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ ਕਿਹਾ ਕਿ ਪੰਜਾਬ ਵਿੱਚ ‘ਸਕੂਲ ਆਫ਼ ਐਮੀਨੈਂਸ’ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਸਰਕਾਰੀ ਅਤੇ ਨਿੱਜੀ ਸਕੂਲਾਂ ਦੀ ਪੜ੍ਹਾਈ ਦਾ ਇੱਕ ਮਿਆਰ ਹੋਵੇਗਾ ਪਰ ਸਰਕਾਰੀ ਸਕੂਲਾਂ ਵਿੱਚ ਫੀਸ ਬਹੁਤ ਘੱਟ ਹੋਵੇਗੀ। ਉਨ੍ਹਾਂ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ ਦਾ ‘ਵਿਜ਼ਨ’ ਰੱਖਦੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ 869 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹੁਣ ਤੱਕ 1 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਰੀਜ਼ਾਂ ਦੇ ਸਾਰੇ ਸਿਹਤ ਰਿਕਾਰਡ ਆਨਲਾਈਨ ਉਪਲਬਧ ਹਨ।
ਇਹ ਵੀ ਪੜ੍ਹੋ : NCB ਨੂੰ ਤਾਮਿਲਨਾਡੂ ਵਿਚ ਮਿਲੀ ਸਫਲਤਾ, ਡਰੱ.ਗ ਤਸ/ਕਰੀ ਮਾਮਲੇ ‘ਚ ਜਫਰ ਸਾਦਿਕ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਪੁਲਿਸ ਬਲ ਦਾ ਗਠਨ ਕੀਤਾ ਹੈ, ਜਿਸਦਾ ਨਾਮ SSF ਹੈ। ਉਨ੍ਹਾਂ ਦੱਸਿਆ ਕਿ ਫੋਰਸ ਦੀ 15 ਦਿਨਾਂ ਦੀ ਰਿਪੋਰਟ ਅਨੁਸਾਰ 124 ਸੜਕ ਹਾਦਸਿਆਂ ਦੇ ਪੀੜਤਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਅਤੇ 204 ਹਸਪਤਾਲਾਂ ਵਿੱਚ ਦਾਖਲ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੂੰ ਹੁਕਮ ਦਿੱਤੇ ਗੇ ਹਨ ਕਿ ਇੱਕ ਵੀ ਦਵਾਈ ਉਹ ਨਹੀਂ ਲਿਖਣੀ ਜੋ ਬਾਹਰੋਂ ਮਿਲਦੀ ਹੋਵੇ ਕਿਉਂਕਿ ਜਾਨਾਂ ਬਹੁਤ ਕੀਮਤੀ ਹਨ।
ਵੀਡੀਓ ਲਈ ਕਲਿੱਕ ਕਰੋ -: