ਅਜਨਾਲਾ ਤੋਂ ਦਿਲ ਕੰਬਾਊਂ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਦੋਸਤ ਨੇ ਇਕ ਛੋਟੀ ਜਿਹੀ ਗੱਲ ਪਿੱਛੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਜਾਣਕਾਰੀ ਮੁਤਾਬਕ ਮੇਲਾ ਨਾ ਦੇਖਣ ਜਾਣ ਬਦਲੇ ਇਕ ਦੋਸਤ ਨੇ ਆਪਣੇ ਹੀ ਦੋਸਤ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਘਰ ਵਿਚ ਦਾਖਲ ਹੋ ਕੇ ਹਮਲਾ ਕੀਤਾ ਤੇ ਕਿਰਚਾਂ ਨਾਲ ਵਾਰ ਕਰਦੇ ਹੋਏ ਦੋਸਤ ਦੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ 10ਵੀਂ ਕਲਾਸ ਦਾ ਵਿਦਿਆਰਥੀ ਹੈ। ਮੇਲਾ ਨਾ ਦੇਖਣ ਜਾਣ ਦੇਣ ‘ਤੇ ਉਸ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਆਪਣੇ ਹੀ ਦੋਸਤ ਦੇ ਪਿਤਾ ‘ਤੇ ਕਿਰਚਾਂ ਨਾਲ ਵਾਰ ਕਰ ਦਿੱਤੇ। ਛੋਟੀ ਜਿਹੀ ਗੱਲ ਪਿੱਛੇ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦੋਸਤ ਦੇ ਪਿਤਾ ਨੇ ਦਮ ਤੋੜ ਦਿੱਤਾ। ਪਰਿਵਾਰਕ ਮੈਂਬਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਇਨਸਾਫ ਕੀਤਾ ਜਾਵੇ।
ਇਹ ਵੀ ਪੜ੍ਹੋ : ਕਿਸਾਨ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ, ਜਗਜੀਤ ਸਿੰਘ ਡੱਲੇਵਾਲ ਨੇ ਰੇਲ ਰੋਕੋ ਪ੍ਰੋਗਰਾਮ ਬਾਰੇ ਦਿੱਤਾ ਪੂਰਾ ਵੇਰਵਾ
ਘਟਨਾ ਦੇ ਬਾਅਦ ਪੁਲਿਸ ਅਧਿਕਾਰੀਆਂ ਮੌਕੇ ਉਤੇ ਪਹੁੰਚ ਗਏ ਹਨ। ਉਨ੍ਹਾਂ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨ ਦੇ ਆਧਾਰ ਉਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: