ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਿਆ ਗਿਆ ਹੈ। ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ। ਇੰਨਾ ਹੀ ਨਹੀਂ ਲੋਕਾਂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਦੇ ਭਾਂਡੇ, ਬੈੱਡ, ਅਲਮਾਰੀਆਂ ਤੱਕ ਫਰੋਲੇ ਗਏ।
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਪੁਲਿਸ ਨੂੰ ਦਿੱਤੇ ਗਏ ਹਨ। ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਮੁਹਿੰਮ ਵਿੱਢੀ ਹੋਈ ਹੈ। ਸ਼ੱਕੀ ਵਿਅਕਤੀਆਂ ਦੇ ਘਰ ਵਿਚ ਜਾ ਕੇ ਮੁਹਿੰਮ ਚਲਾਈ ਗਈ। ਘਰ ਦੇ ਕੋਨੇ-ਕੋਨੇ ਨੂੰ ਫਰੋਲਿਆ ਗਿਆ। ਪੁਲਿਸ ਦੀ ਇਹ ਵੱਡੀ ਕਾਰਵਾਈ ਬਠਿੰਡਾ ਵਿਖੇ ਦੇਖਣ ਨੂੰ ਮਿਲੀ ਹੈ। ਬਠਿੰਡਾ ਵਿਚ ਸਰਚ ਮੁਹਿੰਮ ਚਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਨਵੀਂ ਐਕਸਾਈਜ਼ ਪਾਲਿਸੀ ਸਣੇ ਇਨ੍ਹਾਂ ਫੈਸਲਿਆਂ ‘ਤੇ ਲੱਗੀ ਮੋਹਰ
ਪੁਲਿਸ ਮੁਲਾਜ਼ਮ ਵੱਲੋਂ ਘਰਾਂ ਵਿਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਇਸ ਦਰਮਿਆਨ ਖੇਤਰ ਦੇ ਅੰਦਰ ਤੇ ਬਾਹਰ ਜਾਣ ਵਾਲਿਆਂ ਇਲਾਕਿਆਂ ਵਿਚ ਵੀ ਮੁਲਾਜ਼ਮਾਂ ਵੱਲੋਂ ਨਾਕਾਬੰਦੀ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: