ਨਵੀਂ ਦਿੱਲੀ/ ਲੁਧਿਆਣਾ : ਭਾਰਤ ਸਰਕਾਰ ਵਲੋਂ ਲੁਧਿਆਣਾ ਦੇ ਸੀਨੀਅਰ ਭਾਜਪਾ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੀ ਅਹਿਮ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰੀ ਡਾ ਵੀਰੇਂਦਰ ਕੁਮਾਰ ਵਲੋਂ ਉਨ੍ਹਾਂ ਦੇ ਅਧੀਨ ਰਾਸ਼ਟਰੀ ਸਮਾਜਿਕ ਰੱਖਿਆ ਵਿਭਾਗ (ਐੱਨ. ਆਈ. ਐਸ. ਡੀ.) ਦੇ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ ਹੈ। ਪੂਰੇ ਭਾਰਤ ਦੇਸ਼ ਵਿੱਚ ਕੁੱਲ 4 ਮੈਂਬਰ ਹੀ ਨਿਯੁਕਤ ਕੀਤੇ ਜਾਂਦੇ ਹਨ।
ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ (ਐੱਨ. ਆਈ. ਐਸ. ਡੀ.) ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵਿੱਚ ਨੁਮਾਇੰਦਗੀ ਮਿਲੀ ਹੈ। ਸੁਖਵਿੰਦਰ ਸਿੰਘ ਬਿੰਦਰਾ ਪੰਜਾਬ ਭਾਜਪਾ ਦੇ ਯੁਵਾ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਚੇਅਰਮੈਨ ਰਹੇ ਹਨ। ਇਸ ਤੋਂ ਇਲਾਵਾ ਉਹ ਰੋਜ਼ਗਾਰ ਵਿਭਾਗ ਪੰਜਾਬ ਦੇ ਗਵਰਨਿੰਗ ਕੌਂਸਿਲ ਮੈਂਬਰ ਵੀ ਰਹੇ ਹਨ।
ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਨੇ ਕੁੜੀ ਦੇ ਕਤ/ਲ ਮਾਮਲੇ ਦੀ ਸੁਲਝਾਈ ਗੁੱਥੀ, ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਬਿੰਦਰਾ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਬੀਜੇਪੀ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ, ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ, ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਦੇ ਕੈਬਿਨੇਟ ਮਨਿਸਟਰ ਨਾਰਾਇਣ ਸਵਾਮੀ, ਪ੍ਰਤਿਭਾ ਭੌਮਿਕ ਰਾਮਦਾਸ ਅਠਾਲਵੇ, ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -: