ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਬਾਘੇ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ। ਅਵਾਰਾ ਪਸ਼ੂ ਕਾਰਨ ਹੇਅਰ ਡਰੈਸਰ ਦੀ ਬਾਈਕ ਸੜਕ ‘ਤੇ ਡਿੱਗ ਗਈ। ਇਸ ਤੋਂ ਬਾਅਦ ਨੌਜਵਾਨ ਨੂੰ ਕੈਂਟਰ ਨੇ ਕੁ.ਚਲ ਦਿੱਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Canter hit the biker in Jalalabad
ਜਾਣਕਾਰੀ ਅਨੁਸਾਰ ਪਵਨ ਕੁਮਾਰ ਉਮਰ ਕਰੀਬ 20 ਸਾਲ ਜੋ ਕਿ ਲਾਧੂਕਾ ਵਿਖੇ ਆਪਣੀ ਦੁਕਾਨ ਬੰਦ ਕਰਕੇ ਰਾਤ ਸਮੇਂ ਬਾਈਕ ‘ਤੇ ਘਰ ਵਾਪਸ ਜਾ ਰਿਹਾ ਸੀ ਤਾਂ ਪਿੰਡ ਦੇ ਮੋੜ ਕੋਲ ਅਚਾਨਕ ਸੜਕ ‘ਤੇ ਇਕ ਪਸ਼ੂ ਨਾਲ ਟਕਰਾ ਗਿਆ ਅਤੇ ਸੜਕ ‘ਤੇ ਡਿੱਗ ਗਿਆ। ਇਸ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕੈਂਟਰ ਉਸ ਕੋਲੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਟ੍ਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਦੀ ਵੀਡੀਓ ਹੋਈ Viral, ਪੁਲਿਸ ਨੇ ਲਿਆ ਵੱਡਾ ਐਕਸ਼ਨ
ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਰੋਡ ਸੇਫਟੀ ਫੋਰਸ ਦੀ ਟੀਮ ਨੂੰ ਸੂਚਨਾ ਦਿੱਤੀ । ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਜਲਾਲਾਬਾਦ ਸਦਰ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੀ ਸ਼ਿਕਾਇਤ ਦੇ ਅਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























