ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਪਹੁੰਚੇ ਜਿਥੇ ਉਨ੍ਹਾਂ ਨੇ ਵਪਾਰੀਆਂ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਲਈ ਕਈ ਵੱਡੇ ਐਲਾਨ ਵੀ ਕੀਤੇ। CM ਮਾਨ ਨੇ ਪਟਿਆਲਾ ਵਿਖੇ ‘ਸਰਕਾਰ-ਵਪਾਰ ਮਿਲਣੀ’ ਵਿੱਚ ਸ਼ਿਰਕਤ ਕੀਤੀ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਕੀਤੇ। ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਅਤੇ ਪੁਰਾਣੇ ਬੱਸ ਸਟੈਂਡ ਦੀ ਮੁੜ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਇਹ ਵੀ ਪੜ੍ਹੋ : PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’
CM ਮਾਨ ਨੇ ਕਿਹਾ ਕਿ ਪੰਜਾਬ ਵਿਚ ਹੁਣ ਟਾਟਾ ਸਟੀਲ ਵਰਗੀਆਂ ਵੱਡੀਆਂ ਕੰਪਨੀਆਂ ਨਿਵੇਸ਼ ਕਰਨ ਜਾ ਰਹੀਆਂ ਹਨ। ਇੰਡਸਟਰੀ ਉਥੇ ਹੀ ਆਉਂਦੀ ਹੈ ਜਿਥੇ ਲਾਅ ਐਂਡ ਆਰਡਰ ਠੀਕ ਹੁੰਦਾ ਹੈ ਤੇ ਉਦਯੋਗ ਹੀ ਸੂਬੇ ਵਿਚ ਕਾਨੂੰਨ-ਵਿਵਸਥਾ ਠੀਕ ਹੋਣ ਦਾ ਸਰਟੀਫਿਕੇਟ ਹੈ। 2 ਲੱਖ 98 ਹਜ਼ਾਰ ਕੁੜੀਆਂ-ਮੁੰਡਿਆਂ ਨੂੰ ਰੋਜ਼ਗਾਰ ਮਿਲੇਗਾ। ਹੋਰ ਕਈ ਨਵੇਂ ਉਦਯੋਗ ਵੀ ਪੰਜਾਬ ਵਿਚ ਨਿਵੇਸ਼ ਕਰਨ ਦੀ ਇੱਛਾ ਜ਼ਾਹਿਰ ਕਰ ਚੁੱਕੇ ਹਨ ਕਿਉਂਕਿ ਰੰਗਲੇ ਪੰਜਾਬ ਦੇ ਰੰਗ ਹੌਲੀ-ਹੌਲੀ ਨਜ਼ਰ ਆਉਣ ਲੱਗੇ ਹਨ। ਅਸੀਂ ਪਾਜ਼ੀਟਿਵ ਰਾਜਨੀਤੀ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: