ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਕਈ ਜ਼ਿਲਿਆਂ ‘ਚ ਰੇਡ ਕੀਤੀ। ਜ਼ਿਲ੍ਹਾ ਮੋਗਾ ਕੋਟਕਪੂਰਾ ਵਿੱਚ ਐਨਆਈਏ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਐਨ.ਆਈ.ਏ. ਟੀਮ ਮੋਗਾ ਦੇ ਪਿੰਡ ਬਿਲਾਸਪੁਰ ਪਹੁੰਚ ਗਈ ਹੈ। ਇੱਥੇ 22-23 ਸਾਲਾ ਨੌਜਵਾਨ ਰਵਿੰਦਰ ਸਿੰਘ ਪੁੱਤਰ ਆਤਮਾ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਉਕਤ ਵਿਅਕਤੀ ਆਟਾ ਚੱਕੀ ਚਲਾਉਂਦਾ ਹੈ। ਪਤਾ ਲੱਗਾ ਹੈ ਕਿ ਉਕਤ ਛਾਪੇਮਾਰੀ ਕਿਸੇ ਰਿਸ਼ਤੇਦਾਰ ਕਾਰਨ ਕੀਤੀ ਗਈ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਦੀ ਉਡੀਕ ਹੈ।
NIA ਨੇ ਅੱਤਵਾਦੀ-ਗੈਂਗਸਟਰ ਗਠਜੋੜ ਮਾਮਲੇ ‘ਚ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ‘ਚ 30 ਥਾਵਾਂ ‘ਤੇ ਛਾਪੇਮਾਰੀ ਕੀਤੀ। ਮੰਗਲਵਾਰ ਸਵੇਰੇ NIA ਦੀ ਟੀਮ ਨੇ ਪੰਜਾਬ ਦੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਇੱਕ ਕਾਰੋਬਾਰੀ ਦੇ ਘਰ ਛਾਪਾ ਮਾਰਿਆ। ਇਹ ਜਾਂਚ ਪਿਛਲੇ ਢਾਈ ਘੰਟੇ ਤੋਂ ਚੱਲ ਰਹੀ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ ਕਰੀਬ 6 ਵਜੇ ਐਨਆਈਏ ਦੀ ਟੀਮ ਨੇ ਕੋਟਕਪੂਰਾ ਦੇ ਕਾਰੋਬਾਰੀ ਨਰੇਸ਼ ਕੁਮਾਰ ਉਰਫ ਗੋਲਡੀ ਦੇ ਘਰ ਛਾਪਾ ਮਾਰਿਆ। ਜਾਣਕਾਰੀ ਅਨੁਸਾਰ ਨਰੇਸ਼ ਕੁਮਾਰ ਉਰਫ ਗੋਲਡੀ ਆਟਾ ਚੱਕੀ ਚਲਾਉਂਦਾ ਹੈ। ਹਾਲਾਂਕਿ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸੂਤਰਾਂ ਮੁਤਾਬਕ ਨਰੇਸ਼ ਕੁਮਾਰ ਦੇ ਰਿਸ਼ਤੇਦਾਰ ਨਾਲ ਸਬੰਧ ਹੋਣ ਕਾਰਨ ਐਨਆਈਏ ਨੇ ਉਸ ਦੇ ਘਰ ਛਾਪਾ ਮਾਰਿਆ ਹੈ। ਫਿਲਹਾਲ NIA ਦੀ ਟੀਮ ਜਾਂਚ ‘ਚ ਰੁੱਝੀ ਹੋਈ ਹੈ।
ਇਸ ਦੇ ਨਾਲ ਹੀ ਐਨਆਈਏ ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਬਿਲਾਸਪੁਰ ਵਿੱਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਘਰ ਛਾਪਾ ਮਾਰਿਆ। ਟੀਮ ਰਵਿੰਦਰ ਦੇ ਨਾਂ ‘ਤੇ ਚੱਲ ਰਹੇ ਮੋਬਾਈਲ ਨੰਬਰ ਦੀ ਜਾਣਕਾਰੀ ਲੈਣ ਆਈ ਸੀ। ਟੀਮ ਨੇ ਮੋਗਾ ਦੇ ਚੁਗਾਵਾ ਵਿੱਚ ਇੱਕ ਘਰ ਵਿੱਚ ਵੀ ਛਾਪਾ ਮਾਰਿਆ।
ਇਹ ਵੀ ਪੜ੍ਹੋ : Paytm ਪੇਮੈਂਟਸ ਬੈਂਕ ਦੀਆਂ ਇਹ ਸੇਵਾਵਾਂ 15 ਮਾਰਚ ਤੋਂ ਬਾਅਦ ਨਹੀਂ ਕਰਨਗੀਆਂ ਕੰਮ, ਵੇਖੋ ਲਿਸਟ
NIA ਦੀ ਟੀਮ ਹਰਿਆਣਾ ਦੇ ਹਿਸਾਰ ਪਹੁੰਚ ਚੁੱਕੀ ਹੈ। ਜਾਣਕਾਰੀ ਅਨੁਸਾਰ ਟੀਮ ਨੇ ਸਿਵਾਨੀ ਦੇ ਦਰਿਆਪੁਰ ਢਾਣੀ ਵਿੱਚ ਟਰਾਂਸਪੋਰਟਰ ਦੇ ਘਰ ਛਾਪਾ ਮਾਰਿਆ ਹੈ। ਇਸ ਸਬੰਧੀ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: