ਸਰਕਾਰ ਨੇ ਸੋਸ਼ਲ ਮੀਡੀਆ ਅਕਾਊਂਟਸ, ਓਟੀਟੀ ਅਤੇ ਕਈ ਵੈੱਬਸਾਈਟਾਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ 18 OTT, 19 ਵੈੱਬਸਾਈਟਾਂ, 10 ਐਪਸ ਅਤੇ 57 ਸੋਸ਼ਲ ਮੀਡੀਆ ਹੈਂਡਲ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ ‘ਤੇ ਅਸ਼ਲੀਲ ਸਮੱਗਰੀ ਪੇਸ਼ ਕਰਨ ਦਾ ਦੋਸ਼ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ਕਈ ਵਾਰ ਚੇਤਾਵਨੀ ਦਿੱਤੀ ਗਈ ਪਰ ਉਹ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕੀ। ਜਿਨ੍ਹਾਂ ਸੋਸ਼ਲ ਮੀਡੀਆ ਖਾਤਿਆਂ ਨੂੰ ਬਲੌਕ ਕੀਤਾ ਗਿਆ ਹੈ, ਉਨ੍ਹਾਂ ਵਿੱਚ 12 ਫੇਸਬੁੱਕ, 17 ਇੰਸਟਾਗ੍ਰਾਮ, 16 ਇੰਸਟਾਗ੍ਰਾਮ ਅਤੇ 12 ਯੂਟਿਊਬ ਖਾਤੇ ਸ਼ਾਮਲ ਹਨ।
Ministry of I&B blocks 18 OTT platforms for obscene and vulgar content after multiple warnings; 19 websites, 10 apps, 57 social media handles of OTT platforms blocked nationwide, says the government. pic.twitter.com/03ojj3YEiF
— ANI (@ANI) March 14, 2024
ਇਨ੍ਹਾਂ ਪਲੇਟਫਾਰਮਾਂ, ਅਕਾਊੰਟਸ, ਐਪਾਂ ਅਤੇ ਵੈੱਬਸਾਈਟਾਂ ‘ਤੇ ਆਈਟੀ ਐਕਟ, ਭਾਰਤੀ ਦੰਡ ਸੰਹਿਤਾ ਅਤੇ ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਪ੍ਰਬੰਧਨ) ਐਕਟ ਦੀ ਉਲੰਘਣਾ ਕਰਨ ਵਾਲੀ ਸਮੱਗਰੀ ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਜਿਨ੍ਹਾਂ ਐਪਸ ‘ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ‘ਚੋਂ 7 ਗੂਗਲ ਪਲੇ ਸਟੋਰ ‘ਤੇ ਸਨ ਅਤੇ 3 ਐਪਲ ਦੇ ਐਪ ਸਟੋਰ ‘ਤੇ ਸਨ। ਸਾਰੇ 57 ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਲਈ ਅਹਿਮ ਖ਼ਬਰ, ਮਾਹਵਾਰੀ ਦੌਰਾਨ ਛੁੱਟੀ ਦੇਣ ਦੀ ਤਿਆਰੀ
ਬਲਾਕ ਕੀਤੇ OTT ਪਲੇਟਫਾਰਮਾਂ ਦੇ ਨਾਮ
Dreanu Filma
Yesma
Uncut Adda
Neon X VIP
Besharams
Hunters
Rabbit
Tri Flicka
X Prume
Xtramood
MoodX
Mojflis
Het Shots VIP
Fugi
Chikoolin
Prime Play
ਵੀਡੀਓ ਲਈ ਕਲਿੱਕ ਕਰੋ -: