ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਤੀਜਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਹੁਣ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਬਟਾਲਾ ‘ਚ 22 ਸਾਲਾ ਨੌਜਵਾਨ ਦਾ ਬੇ.ਰ.ਹਿਮੀ ਨਾਲ ਕ.ਤ.ਲ, 20-25 ਨੌਜਵਾਨਾਂ ਨੇ ਵਾ.ਰਦਾ.ਤ ਨੂੰ ਦਿੱਤਾ ਅੰਜਾਮ
ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ: ਰਾਜ ਕੁਮਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਣ ਵਾਲੇ ਉਹ ਤੀਜੇ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀ.ਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਵੀ ਉਮੀਦਵਾਰ ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: