ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਲਈ ਮੁਸੀਬਤ ਵੱਧ ਸਕਦੀ ਹੈ। ਬੇਅਦਬੀ ਮਾਮਲਿਆਂ ਵਿੱਚ ਗ੍ਰਿਫਪਤਾਰ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਉਸ ਨੂੰ ਫਰੀਦਕੋਟ ਜ਼ਿਲ੍ਹੇ ਵਿੱਚ 2015 ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿੱਚੋਂ ਇੱਕ ਦੱਸਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਹਨੀਪ੍ਰੀਤ ਦਾ ਨਾਂ ਬੇਅਦਬੀ ਨਾਲ ਸਬੰਧਤ ਮਾਮਲੇ ਵਿੱਚ ਸਾਹਮਣੇ ਆਇਆ ਹੈ।
ਕਲੇਰ ਨੇ ਦਾਅਵਾ ਕੀਤਾ ਕਿ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਇੱਕ ਸਿੱਖ ਪ੍ਰਚਾਰਕ ਵੱਲੋਂ ਡੇਰੇ ਨਾਲ ਸਬੰਧ ਤੋੜਨ ਲਈ ਮਜਬੂਰ ਕਰਨ ਤੋਂ ਬਾਅਦ ਹਨੀਪ੍ਰੀਤ ਅਤੇ ਗੁਰਮੀਤ ਰਾਮ ਰਹੀਮ ਨੇ ਮਰਹੂਮ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜੁਡੀਸ਼ੀਅਲ ਮੈਜਿਸਟਰੇਟ, ਪਹਿਲੀ ਸ਼੍ਰੇਣੀ (ਜੇਐਮਆਈਸੀ), ਚੰਡੀਗੜ੍ਹ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਆਪਣੇ ਬਿਆਨ ਵਿੱਚ ਕਲੇਰ ਨੇ ਕਿਹਾ ਕਿ ਹਨੀਪ੍ਰੀਤ ਅਤੇ ਡੇਰਾ ਮੁਖੀ ਨੇ ਇੱਕ ਸਿੱਖ ਪ੍ਰਚਾਰਕ ਤੋਂ ਬਾਅਦ ਮਰਹੂਮ ਮਹਿੰਦਰ ਪਾਲ ਬਿੱਟੂ ਅਤੇ ਸੱਤ ਹੋਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਕਥਿਤ ਤੌਰ ‘ਤੇ ਕਈ ਡੇਰਾ ਪੈਰੋਕਾਰਾਂ ਨੂੰ ਡੇਰੇ ਨਾਲ ਆਪਣੇ ਸਬੰਧ ਤੋੜਨ ਲਈ ਮਜਬੂਰ ਕੀਤਾ ਗਿਆ ਸੀ।
ਦੱਸ ਦੇਈਏ ਕਿ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ। 25 ਸਤੰਬਰ ਨੂੰ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਕ ਟਿੱਪਣੀਆਂ ਵਾਲੇ ਦੋ ਪੋਸਟਰ ਚਿਪਕਾਉਣ ਸਬੰਧੀ ਦੂਜਾ ਮਾਮਲਾ ਦਰਜ ਕੀਤਾ ਗਿਆ। 12 ਅਕਤੂਬਰ 2015 ਨੂੰ ਤੀਜਾ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ ਪਿੰਡ ਬਰਗਾੜੀ ਦੇ ਇੱਕ ਗੁਰਦੁਆਰੇ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ।
ਕਲੇਰ ਨੂੰ ਫਰੀਦਕੋਟ ਪੁਲਿਸ ਨੇ ਪਿਛਲੇ ਮਹੀਨੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਸੀ। ਉਹ 2015 ਦੇ ਬਰਗਾੜੀ ਬੇਅਦਬੀ ਦੇ ਹਾਈ-ਪ੍ਰੋਫਾਈਲ ਕੇਸਾਂ ਵਿੱਚ ਭਗੌੜਾ ਸੀ। ਦੋਸ਼ ਹੈ ਕਿ ਕਲੇਰ 2018 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ।
ਅਦਾਲਤ ‘ਚ ਆਪਣੇ ਬਿਆਨ ‘ਚ ਕਲੇਰ ਨੇ ਦਾਅਵਾ ਕੀਤਾ ਕਿ ਇਹ ਅਪ੍ਰੈਲ 2015 ‘ਚ ਉਸ ਦੀ ਦਿੱਲੀ ਫੇਰੀ ਸੀ। ਜਦੋਂ ਉਹ ਡੇਰਾ ਮੁਖੀ ਨੂੰ ਮਿਲਣ ਗਿਆ ਤਾਂ ਹਨੀਪ੍ਰੀਤ ਅਤੇ ਮਹਿੰਦਰ ਪਾਲ ਬਿੱਟੂ ਪਹਿਲਾਂ ਹੀ ਉੱਥੇ ਮੌਜੂਦ ਸਨ ਅਤੇ ਉਹ ਉਸ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਰਚ ਰਹੇ ਸਨ।
ਇਹ ਵੀ ਪੜ੍ਹੋ : ਲੋਕਾਂ ਨਾਲ 100 ਕਰੋੜ ਦਾ ਠੱਗੀ ਮਾਰਨ ਵਾਲਾ ਅਮਨ ਸਕੋਡਾ ਗ੍ਰਿਫਤਾਰ, ਬਨਾਰਸ ਤੋਂ ਦਬੋਚਿਆ
ਅਦਾਲਤ ਵਿੱਚ ਆਪਣੇ ਬਿਆਨ ਵਿੱਚ ਕਲੇਰ ਨੇ ਦਾਅਵਾ ਕੀਤਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਡੇਰਾ ਮੁਖੀ, ਹਨੀਪ੍ਰੀਤ ਅਤੇ ਹੋਰਾਂ ਤੋਂ ਆਪਣੀ ਜਾਨ ਨੂੰ ਖ਼ਤਰਾ ਹੈ। ਕਲੇਰ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਉਮੀਦ ਸੀ ਕਿ ਕਲੇਰ ਦੀ ਪੁੱਛਗਿੱਛ ਨਾਲ ਬੇਅਦਬੀ ਦੀਆਂ ਘਟਨਾਵਾਂ ਦੇ ਕਈ ਸਿੱਟੇ ਕੱਢਣ ਵਿੱਚ ਮਦਦ ਮਿਲੇਗੀ।
ਪੁਲੀਸ ਨੇ ਇਨ੍ਹਾਂ ਕੇਸਾਂ ਵਿੱਚ ਅੱਠ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ ਅਤੇ ਦੋ ਦੋਸ਼ੀ ਡੇਰਾ ਮੈਂਬਰ ਸੰਦੀਪ ਬਰੇਟਾ ਅਤੇ ਹਰਸ਼ ਧੂਰੀ ਫ਼ਰਾਰ ਸਨ। ਬਿੱਟੂ, ਜਿਸ ਨੂੰ 2018 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ 22 ਜੂਨ, 2019 ਨੂੰ ਨਾਭਾ ਜੇਲ੍ਹ ਵਿੱਚ ਕਥਿਤ ਤੌਰ ‘ਤੇ ਦੋ ਵਿਅਕਤੀਆਂ ਨੇ ਮਾਰ ਦਿੱਤਾ ਸੀ। ਕੈਥਲ ਦੇ ਰਹਿਣ ਵਾਲੇ ਕਲੇਰ ਨੇ ਦਾਅਵਾ ਕੀਤਾ ਕਿ ਉਹ 2014 ਵਿੱਚ ਡੇਰੇ ਦੇ ਸਿਆਸੀ ਵਿੰਗ ਦਾ ਕੌਮੀ ਮੁਖੀ ਸੀ ਅਤੇ ਉਸਦਾ ਕੰਮ ਸਿਆਸੀ ਪਾਰਟੀਆਂ ਨਾਲ ਤਾਲਮੇਲ ਬਣਾਉਣਾ ਸੀ।
ਵੀਡੀਓ ਲਈ ਕਲਿੱਕ ਕਰੋ -: