ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਜਮਾਤ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ। ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) ਦੀ ਪਾਲਣਾ ਵਿੱਚ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ 2024-25 ਲਈ ਨਰਸਰੀ ਜਮਾਤਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਜ਼ਿਲ੍ਹਾ ਸੂਬੇ ਵਿੱਚ ਸਭ ਤੋਂ ਵੱਧ ਦਾਖ਼ਲੇ ਲੈ ਕੇ ਮੋਹਰੀ ਹੈ।

punjab government nursery school
ਲੁਧਿਆਣਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਮਾਰ ਨੇ ਦੱਸਿਆ ਕਿ ਨਵੇਂ ਅਕਾਦਮਿਕ ਸੈਸ਼ਨ ਲਈ ਨਰਸਰੀ ਕਲਾਸ ਲਈ ਰਜਿਸਟ੍ਰੇਸ਼ਨਾਂ ਵਿੱਚ ਲੁਧਿਆਣਾ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਮਾਨਸਾ ਅਤੇ ਪਟਿਆਲਾ ਜ਼ਿਲ੍ਹੇ ਹਨ। ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਰਸਰੀ ਕਲਾਸ ਵਿੱਚ ਦਾਖਲੇ ਲਈ ਉਮਰ ਸੀਮਾ 3 ਸਾਲ ਹੈ, ਇਸ ਲਈ ਪਹਿਲੀ ਜਮਾਤ ਵਿੱਚ ਦਾਖਲੇ ਤੋਂ ਪਹਿਲਾਂ ਤਿੰਨ ਸਾਲ ਦਾ ਫਾਊਂਡੇਸ਼ਨ ਕੋਰਸ ਪੂਰਾ ਕਰ ਲਿਆ ਜਾਂਦਾ ਹੈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਸਿਰਫ਼ 2 ਸਾਲ ਦੇ ਕਿੰਡਰਗਾਰਟਨ (LKG ਅਤੇ UKG) ਹੁੰਦੇ ਸਨ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰੀ ਸਕੂਲਾਂ ਨੇ ਨਰਸਰੀ ਕਲਾਸ ਵਿੱਚ ਵਿਦਿਆਰਥੀਆਂ ਨੂੰ ਦਾਖਲ ਕਰਨਾ ਸ਼ੁਰੂ ਕੀਤਾ ਹੈ। ਪਹਿਲਾਂ ਇੱਥੇ ਸਿਰਫ਼ ਐਲਕੇਜੀ ਅਤੇ ਯੂਕੇਜੀ ਕਲਾਸਾਂ ਸਨ।
























