ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜੀਆਂ ਹਨ । ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ । ਜਿਸ ਤੋਂ ਬਾਅਦ ਸਿੱਧੂ ਦੇ ਪਿੰਡ ਮੂਸਾ ਵਿੱਚ ਦੀਵਾਲੀ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸੇ ਵਿਚਾਲੇ ਆਪਣੇ ਨਵਜੰਮੇ ਪੁੱਤ ਦੇ ਜਨਮ ਮਗਰੋਂ ਮਾਤਾ ਚਰਨ ਕੌਰ ਨੇ ਇੱਕ ਪੋਸਟ ਸਾਂਝੀ ਕਰ ਕੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਆਪਣੇ ਪੁੱਤ ਦਾ ਘਰ ਪਰਤਣ ਲਈ ਧੰਨਵਾਦ ਕੀਤਾ ਹੈ।

Mata Charan Kaur shared her feelings
ਮਾਤਾ ਚਰਨ ਕੌਰ ਨੇ ਪੋਸਟ ਸਾਂਝੀ ਕਰ ਲਿਖਿਆ,”ਸੁਭਾਗ ਸੁਲੱਖਣਾ ਹੋ ਨਿਬੜਿਆ ਪੁੱਤ ਮੈਂ ਇੱਕ ਸਾਲ 10 ਮਹੀਨੇ ਬਾਅਦ ਫਿਰ ਤੋਂ ਤੁਹਾਡਾ ਦੀਦਾਰ ਕੀਤਾ। ਮੈਂ ਤੁਹਾਡੇ ਪਰਛਾਈ ਤੇ ਸਾਡੇ ਨਿੱਕੇ ਪੁੱਤ ਦਾ ਸੁਆਗਤ ਕਰਦੀ ਹਾਂ। ਪੁੱਤ ਮੈਂ ਅਕਾਲ ਪੁਰਖ ਵਾਹਿਗੁਰੂ ਦਾ ਧੰਨਵਾਦ ਕਰਦੀ ਹਾਂ ਜਿਸਨੇ ਇੱਕ ਵਾਰ ਫਿਰ ਮੈਨੂੰ ਤੁਹਾਡੀ ਰੂਹ ਦੀ ਮਾਂ ਬਣਨ ਦਾ ਹੁਕਮ ਲਾਇਆ। ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਇਹੀ ਅਰਦਾਸ ਕਰਦੇ ਹਾਂ ਕਿ ਸੱਚੇ ਪਾਤਸ਼ਾਹ ਤੁਹਾਡੇ ਵੀਰ ਨੂੰ ਤੁਹਾਡੇ ਜਿਹੀ ਨਿਡਰਤਾ, ਸਿਦਕ, ਸਫਲਤਾ, ਨੇਕੀ ਤੇ ਹਲੀਮੀ ਬਖਸ਼ਣ। ਘਰ ਪਰਤਣ ਲਈ ਧੰਨਵਾਦ ਪੁੱਤ।”
ਦੱਸ ਦੇਈਏ ਕਿ ਛੋਟੇ ਮੂਸੇਵਾਲੇ ਦੇ ਜਨਮ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ । ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਲੱਖਾਂ ਪ੍ਰਸ਼ੰਸਕਾਂ ਦੇ ਆਸ਼ੀਰਵਾਦ ਦੇ ਨਾਲ, ਪ੍ਰਮਾਤਮਾ ਨੇ ਸ਼ੁਭ ਦਾ ਛੋਟਾ ਭਰਾ ਸਾਨੂੰ ਦਿੱਤਾ ਹੈ। ਵਾਹਿਗੁਰੂ ਜੀ ਦੀ ਮੇਹਰ ਨਾਲ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਪਿਆਰ ਲਈ ਧੰਨਵਾਦੀ ਹਾਂ।
ਵੀਡੀਓ ਲਈ ਕਲਿੱਕ ਕਰੋ -:
























