ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ CM ਚਰਨਜੀਤ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੂਪਨਗਰ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 2 ਮੋਬਾਈਲ ਤੇ 1 Laptop ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : ਅਜਮੇਰ ‘ਚ ਵੱਡਾ ਰੇਲ ਹਾ.ਦਸਾ, ਸਾਬਰਮਤੀ ਐਕਸਪ੍ਰੈਸ ਦੇ 4 ਡੱਬੇ ਪਟੜੀ ਤੋਂ ਉਤਰੇ, 6 ਟ੍ਰੇਨਾਂ ਨੂੰ ਕੀਤਾ ਗਿਆ ਰੱਦ
ਸਾਬਕਾ CM ਚੰਨੀ ਤੋਂ ਮੁਲਜ਼ਮ ਵੱਲੋਂ 2 ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮ ਮਹਾਰਾਸ਼ਟਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਧਮਕੀ ਦਿੱਤੀ ਗਈ ਸੀ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨੂੰ ਪਤਾ ਸੀ ਕਿ ਉਹ ਸਾਬਕਾ ਸੀਐੱਮ ਨੂੰ ਧਮਕੀ ਦੇ ਰਿਹਾ ਹੈ ਤੇ ਕੀ ਉਸ ਵੱਲੋਂ ਪਹਿਲਾਂ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਸਨ। ਪੁੱਛਗਿਛ ਕੀਤੀ ਜਾ ਰਹੀ ਹੈ ਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: