ਹੁਸ਼ਿਆਰਪੁਰ ਵਿਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਉਸ ਨੇ ਬੀਤੇ ਐਤਵਾਰ ਨੂੰ ਮੁਕੇਰੀਆਂ ਵਿਚ ਮੁਕਾਬਲੇ ਦੌਰਾਨ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰੀ ਸੀ। ਇਸ ਦੇ ਬਾਅਦ ਉਹ ਫਰਾਰ ਹੋ ਗਿਆ ਸੀ।
ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਰਾਣਾ ਮਨਸੂਰਪੁਰੀਆ ਇਕ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋਇਆ ਸੀ ਜਿਸ ਦੇ ਬਾਅਦ ਪੁਲਿਸ ਉਸ ਦੇ ਪਿੱਛੇ ਲੱਗੀ। ਦੂਜੇ ਪਾਸੇ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦਾ ਅੱਜ ਸਸਕਾਰ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਦੋ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਦੇ ਪਰਿਵਾਰ ਵਾਲਿਆਂ ਨੂੰ ਸਹਿਯੋਗ ਦਾ ਭਰੋਸਾ ਦਿਵਾਇਆ ਹੈ।
ਦੱਸ ਦੇਈਏ ਕਿ ਪੁਲਿਸ ਨੂੰ ਖਬਰ ਮਿਲੀ ਸੀ ਕਿ ਗੈਂਗਸਟਰ ਰਾਣਾ ਕੰਡੀ ਇਲਾਕੇ ਦੇ ਜੰਗਲਾਂ ਵਿਚ ਲੁਕਿਆ ਹੋਇਆ ਹੈ। ਇਸ ਨੂੰਲੈ ਕੇ ਦਸੂਹਾ, ਹਾਜੀਪੁਰ, ਮੁਕੇਰੀਆਂ, ਤਲਵਾੜਾ, ਗਾੜਦੀਵਾਲਾ ਸਣੇ ਹੋਰ ਇਲਾਕਿਆਂ ਦੀਆਂ ਪੁਲਿਸ ਟੀਮਾਂ ਨੇ ਖੰਗਾਲਿਆ। ਇਹੀ ਨਹੀਂ ਮੁਲਜ਼ਮ ਰਾਣਾ ਦੇ ਸਗੇ ਸਬੰਧੀਆਂ ਦੇ ਇਥੇ ਵੀ ਰੇਡ ਕੀਤੀ ਗਈ।
ਇਹ ਵੀ ਪੜ੍ਹੋ : ਆਰਗਨ ਟਰਾਂਸਪਲਾਂਟ ‘ਤੇ ਪਿਤਾ ਨੇ ਕਹੀ ਇਹ ਗੱਲ-‘4 ਲੋਕਾਂ ਨੂੰ ਨਵਾਂ ਜੀਵਨ ਦੇ ਗਿਆ 20 ਸਾਲ ਦਾ ਸਾਹਿਲ’
ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਰਾਣਾ ਪੁਲਿਸ ਕਾਂਸਟੇਬਲ ਦੀ ਗੋਲੀ ਮਾਰਨ ਦੇ ਬਾਅਦ ਖੇਤਾਂ ਤੋਂ ਹੁੰਦਾ ਹੋਇਆ ਆਪਣੇ ਕਿਸੇ ਜਾਣਕਾਰ ਦਾ ਸਹਾਰਾ ਲੈ ਕੇ ਹਲਕਾ ਦੂਸਹਾ ਦੇ ਕੰਡੀ ਕਨਾਲ ਦੇ ਸ਼ਿਵਾਲਿਕ ਜੰਗਲਾਂ ਵਿਚ ਜਾ ਪਹੁੰਚਿਆ। ਜੰਗਲ ਵਿਚ ਛਿਪੇ ਹੋਣ ਦੇ ਬਾਅਦ ਪੁਲਿਸ ਨੇ ਪੰਜਾਬ-ਹਿਮਾਚਲ ਸਰਹੱਦ ‘ਤੇ ਵੱਡੀ ਗਿਣਤੀ ਵਿਚ ਜਵਾਨਾਂ ਨੂੰ ਤਾਇਨਾਤ ਕੀਤਾ, ਜਿਥੇ ਉਸ ਦਾ ਐਨਕਾਊਂਟਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: