ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਨੇਤਾ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 6 ਅਪ੍ਰੈਲ ਤੱਕ ਵਧ ਗਈ ਹੈ। ਰਾਊਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਸਿਸੋਦੀਆ ਦੀ ਨਿਆਇਕ ਹਿਰਾਸਤ ਨੂੰ ਵਧਾ ਕੇ 6 ਅਪ੍ਰੈਲ ਤੱਕ ਕਰ ਦਿੱਤਾ। ਇਸ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਪੇਸ਼ੀ ਤੋਂ ਰਾਹਤ ਮਿਲ ਗਈ ਹੈ।
ਇਸ ਤੋਂ ਪਹਿਲਾਂ 7 ਮਾਰਚ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਮਾਮਲੇ ਵਿਚ ਸੁਣਵਾਈ ਕਰਦੇ ਹੋਏ ਇਨ੍ਹਾਂ ਦੀ ਨਿਆਇਕ ਹਿਰਾਸਤ 19 ਮਾਰਚ ਤੱਕ ਲਈ ਵਧਾਈ ਸੀ। ਅੱਜ ਵੀ ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਾਫੀ ਦਲੀਲ ਦਿੱਤੀ ਪਰ ਕੋਰਟ ਨੇ ਦਿੱਲੀ ਦੇ ਡਿਪਟੀ ਸੀਐੱਮ ਸਿਸੋਦੀਆ ਦੀ ਨਿਆਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ। ਇਨ੍ਹਾਂ ਦੋਵਾਂ ਸੁਣਵਾਈ ਤੋਂ ਪਹਿਲਾਂ ਅਦਾਲਤ ਨੇ 2 ਮਾਰਚ ਨੂੰ ਵੀ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ 7 ਮਾਰਚ ਤੱਕ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਸੀ।
ਇਹ ਵੀ ਪੜ੍ਹੋ : ਤਰਨਜੀਤ ਸਿੰਘ ਸੰਧੂ BJP ‘ਚ ਹੋਏ ਸ਼ਾਮਿਲ, PM ਮੋਦੀ ਦਾ ਕੀਤਾ ਧੰਨਵਾਦ, ਅੰਮ੍ਰਿਤਸਰ ਤੋਂ ਹੋ ਸਕਦੇ ਹਨ ਉਮੀਦਵਾਰ
ਦੂਜੇ ਪਾਸੇ ‘ਆਪ’ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਕੋਰਟ ਵਿਚ ਪੇਸ਼ੀ ਤੋਂ ਛੋਟ ਮਿਲ ਗਈ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸੰਜੇ ਸਿੰਘ ਨੂੰ ਰਾਹਤ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਨੇ ਰਾਜ ਸਭਾ ਦੀ ਸਹੁੰ ਚੁੱਕਣੀ ਹੈ। ਇਸ ਮਾਮਲੇ ਵਿਚ ਈਡੀ ਨੇ ਅਦਾਲਤ ਵਿਚ ਇਕ ਅਰਜ਼ੀ ਦਾਖਲ ਕਰ ਰਿਹਾ ਹੈ। ਮੁਲਜ਼ਮਾਂ ਦੇ ਵਕੀਲ ਵੱਲੋਂ ਈਡੀ ਦੀ ਪਟੀਸ਼ਨ ਦਾ ਵਿਰੋਧ ਕੀਤਾ ਗਿਆ ਤੇ ਕਿਹਾ ਕਿ ਜ਼ਿਆਦਾਤਰ ਅਰਜ਼ੀ ਮੌਖਿਕ ਤੌਰ ‘ਤੇ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: