ਬਟਾਲਾ ਦੇ ਨਗਰ ਫਤਿਹਗੜ ਚੂੜੀਆਂ ਦੀ ਵਾਰਡ ਨੰਬਰ 7 ਮੁਹਲਾ ਸਾਨਣਾ ਵਾਲਾ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਬੀਤੀ ਰਾਤ ਲੋਟੇਰਿਆਂ ਨੇ ਗੋਲਕ ਤੋੜ ਕੇ ਉਸ ਵਿਚੋਂ ਇੱਕ ਲੱਖ ਰੁਪਏ ਦੇ ਕਰੀਬ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਵਾਰਦਾਤ ਵਾਲੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ। ਫਤਿਹਗੜ ਚੂੜੀਆਂ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਬਲਜਿੰਦਰ ਸਿੰਘ ਅਤੇ ਹਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ ਦੀ ਤਰਾਂ ਜਦੋਂ ਉਹ ਅੱਜ ਸਵੇਰੇ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਨਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜੇ ਦਾ ਜਿੰਦਰਾ ਟੂਟਾ ਹੋਇਆ ਸੀ ਅਤੇ ਅੰਦਰ ਗੋਲਕ ਹੋਇਆ ਸੀ। ਲੋਟੇਰੇ ਗੋਲਕ ਤੋੜ ਕੇ ਉਸ ਵਿਚੋਂ ਕਰੀਬ ਇੱਕ ਲੱਖ ਰੁਪਿਆ ਚੋਰੀ ਕਰਕੇ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ : ਸਰਵਣ ਪੰਧੇਰ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਅੰਮ੍ਰਿਤਸਰ ਰੇਲਵੇ ਸਟੇਸ਼ਨ, ਕਿਸਾਨਾਂ ਨੇ ਗਰਮੀਆਂ ਦਾ ਸਮਾਨ ਤੇ ਰਾਸ਼ਨ ਚੁੱਕਿਆ ਨਾਲ
ਉਨ੍ਹਾਂ ਨੇ ਘਟਨਾ ਸਬੰਧੀ ਗੁਰਦੁਆਰਾ ਸਾਹਿਬ ਦੀ ਸੰਗਤ ਅਤੇ ਥਾਣਾ ਫਤਿਹਗੜ ਚੂੜੀਆਂ ਦੀ ਪੁਲਿਸ ਨੂੰ ਸੂਚਨਾ ਦਿੱਤੀ। ਮਾਮਲੇ ‘ਤੇ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਇਸ ਸਬੰਧੀ ਫਤਿਹਗੜ ਚੂੜੀਆਂ ਦੇ SHO ਤਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਦੀ ਮਦਦ ਨਾਲ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਲਦੀ ਹੀ ਮੁਲਜਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: