ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਮਾਤਾ ਚਰਨ ਕੌਰ ਦੇ IVF (ਇਨ ਵਿਟਰੋ ਫਰਟੀਲਾਈਜ਼ੇਸ਼ਨ) ਟ੍ਰੀਟਮੈਂਟ ਰਹੀ ਪੁੱਤਰ ਨੂੰ ਜਨਮ ਦਿੱਤਾ ਹੈ। ਇਸੇ ਵਿਚਾਲੇ ਮਾਤਾ ਚਰਨ ਕੌਰ ਵੱਲੋਂ ਇਸ ਉਮਰ ਵਿੱਚ IVF ਤਕਨੀਕ ਨਾਲ ਬੱਚੇ ਨੂੰ ਜਨਮ ਦੇਣ ਨੂੰ ਲੈ ਕੇ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਤੇ ਬਾਪੂ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ ਬੱਚੇ ਨੂੰ ਲੀਗਲ ਸਾਬਿਤ ਕਰਨ ਲਈ ਉਨ੍ਹਾਂ ਕੋਲੋਂ ਦਸਤਾਵੇਜ਼ ਮੰਗੇ ਜਾ ਰਹੇ ਹਨ। ਇਸ ਤੇ AAP ਪੰਜਾਬ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਨਹੀਂ ਕੇਂਦਰ ਸਰਕਾਰ ਨੇ ਸਬੂਤ ਮੰਗੇ ਹਨ।
AAP ਪੰਜਾਬ ਨੇ ਆਪਣੇ ਐਕਸ (ਪਹਿਲਾਂ ਟਵੀਟਰ) ਅਕਾਊਂਟ ਤੇ ਲਿਖਿਆ ਕਿ- ਦਰਅਸਲ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਸਰਦਾਰਨੀ ਚਰਨ ਕੌਰ ਦੇ IVF ਇਲਾਜ ਦੀ ਰਿਪੋਰਟ ਦੀ ਮੰਗ, ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ, ਉਨ੍ਹਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਹਨਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਪੰਜਾਬ ਨੂੰ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ IVF ਟ੍ਰੀਟਮੈਂਟ ਨੂੰ ਲੈ ਕੇ ਰਿਪੋਰਟ ਮੰਗੀ ਹੈ। ਮੰਤਰਾਲੇ ਨੇ ਚਿੱਠੀ ਵਿਚ ਕਿਹਾ ਹੈ ਕਿ ਚਰਨ ਕੌਰ ਨੇ 58 ਸਾਲ ਦੀ ਉਮਰ ਵਿੱਚ ਗਰਭਵਤੀ ਹੋਣ ਲਈ IVF ਤਕਨੀਕ ਰਾਹੀਂ ਇਲਾਜ ਕਰਵਾਇਆ, ਜਦਕਿ ਕਾਨੂੰਨੀ ਨਿਯਮਾਂ ਮੁਤਾਬਕ ਇਸ ਤਕਨੀਕ ਦੀ ਵਰਤੋਂ ਕਰਨ ਲਈ 21-50 ਸਾਲ ਦੀ ਉਮਰ ਤੈਅ ਕੀਤੀ ਗਈ ਹੈ, ਜਿਸ ਤੋਂ ਬਾਅਦ ART (ਰੈਗੂਲੇਸ਼ਨ) ਐਕਟ, 2021 ਤਹਿਤ ਇਸ ਮਾਮਲੇ ਵਿਚ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਬਟਾਲਾ ਵਿਖੇ ਗੁਰਦੁਆਰਾ ਸਾਹਿਬ ‘ਚ ਚੋਰੀ, ਗੋਲਕ ‘ਚੋ ਲੱਖ ਦੇ ਕਰੀਬ ਨਕਦੀ ਲੈ ਕੇ ਚੋਰ ਹੋਏ ਫਰਾਰ
ਦਰਅਸਰ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ “ਮੈਂ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਸਾਰੇ ਇਲਾਜ ਮੁਕੰਮਲ ਹੋਣ ਦਿੱਤੇ ਜਾਣ। ਮੈਂ ਇੱਥੇ ਹਾਂ ਅਤੇ ਜਿੱਥੇ ਵੀ ਤੁਸੀਂ ਮੈਨੂੰ (ਪੁੱਛਗਿੱਛ ਲਈ) ਬੁਲਾਉਂਦੇ ਹੋ, ਮੈਂ ਆਵਾਂਗਾ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਹੈ ਅਤੇ ਜਲਦੀ ਹੀ ਸਾਰੇ ਦਸਤਾਵੇਜ਼ ਸੌਂਪ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: