ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਾਰ-ਵਾਰ ਸੰਮਨ ਭੇਜੇ ਜਾਣ ‘ਤੇ ਈਡੀ ਨੂੰ ਤਲਬ ਕੀਤਾ। ਕੋਰਟ ਨੇ ਈਡੀ ਨੂੰ ਆਪਣਾ ਪੱਖ ਰੱਖਣ ਲਈ ਦੋ ਹਫਤੇ ਦਾ ਸਮਾਂ ਦਿੱਤਾ ਹੈ।
ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਮਨੋਜ ਜੈਨ ਦੀ ਅਗਵਾਈ ਵਾਲੀ ਬੈਂਚ ਨੇ ਕੇਜਰੀਵਾਲ ਦੇ ਵਕੀਲਾਂ ਤੋਂ ਵੀ ਪੁੱਛਿਆ ਕਿ ਉਹ ਈਡੀ ਦੇ ਸਾਹਮਣੇ ਪੇਸ਼ ਕਿਉਂ ਨਹੀਂ ਹੁੰਦੇ? ਤੁਸੀਂ ਦੇਸ਼ ਦੇ ਨਾਗਰਿਕ ਹੋ, ਸੰਮਨ ਸਿਰਫ ਨਾਂ ਲਈ ਹੈ। ਇਸ ‘ਤੇ ਸੀਐੱਮ ਦੇ ਵਕੀਲਾਂ ਨੇ ਕਿਹਾ ਕਿ ‘ਆਪ’ ਨੇਤਾ ਮਨੀਸ਼ ਸਿਸੋਦੀਆ ਤੇ ਸੰਜੇ ਸਿੰਘ ਨੂੰ ਈਡੀ ਗ੍ਰਿਫਤਾਰ ਕਰ ਚੁੱਕੀ ਹੈ। ਈਡੀ ਕੇਜਰੀਵਾਲ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ। ਉਹ ਭੱਜ ਨਹੀਂ ਰਹੇ ਹਨ ਪਰ ਜੇਕਰ ਉਨ੍ਹਾਂ ਨੂੰ ਸੁਰੱਖਿਆ ਮਿਲੀ ਤਾਂ ਉਹ ਪੇਸ਼ ਹੋ ਜਾਣਗੇ।
ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ YouTube ਦਾ ਗਿਫਟ, ਨਹੀਂ ਵੇਖਣੀਆਂ ਪਊ ਬੋਰਿੰਗ ਐਡ, Free ਹੋਈ ਪ੍ਰੀਮੀਅਮ ਮੈਂਬਰਸ਼ਿਪ
ਐਡੀਸ਼ਨਲ ਸਾਲਿਸਿਟਰ ਜਨਰਲ ਐੱਸਵੀ ਰਾਜੂ ਤੇ ਸਪੈਸ਼ਲ ਕੌਂਸਲ ਜੋਹੇਬ ਹੁਸੈਨ ਨੇ ਕੋਰਟ ਵਿਚ ਈਡੀ ਦਾ ਪੱਖ ਰੱਖਿਆ। ਕੇਜਰੀਵਾਲ ਵੱਲੋਂ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਤੇ ਵਿਕਰਮ ਚੌਧਰੀ ਕੋਰਟ ਵਿਚ ਪੇਸ਼ ਹੋਏ। ਇਸ ਮਾਮਲੇ ‘ਤੇ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: