ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਰਾਤ ਤੋਂ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਮੁੜ ਤੋਂ ਬਦਲ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ 10 ਤੋਂ 15 ਡਿਗਰੀ ਤੱਕ ਦਰਜ ਕੀਤਾ ਗਿਆ । ਦਰਅਸਲ, ਮੌਸਮ ਵਿਭਾਗ ਵੱਲੋਂ ਹੋਲੀ ਤੋਂ ਪਹਿਲਾਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਹਨੇਰੀ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਹੁਣ ਗਰਮੀ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ,ਕਿਉਂਕਿ ਪਿਛਲੇ ਇੱਕ ਹਫਤੇ ਤੋਂ ਦਿਨ ਦਾ ਤਾਪਮਾਨ ਇੱਕ ਡਿਗਰੀ ਦੇ ਵਾਧੇ ਨਾਲ 32 ਡਿਗਰੀ ਤੱਕ ਪਹੁੰਚ ਗਿਆ ਹੈ । ਇਸ ਦੇ ਨਾਲ ਹੀ ਬੁੱਧਵਾਰ ਨੂੰ 10 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 30 ਤੋਂ 32 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ । ਜਦਕਿ ਪਟਿਆਲਾ ਵਿੱਚ ਸਭ ਤੋਂ ਵੱਧ ਪਾਰਾ 32.1 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਤੇ ਫ਼ਿਰੋਜ਼ਪੁਰ ਵਿੱਚ ਤਾਪਮਾਨ 31 ਡਿਗਰੀ ਸੈਲਸੀਅਸ ਵਿਚਾਲੇ ਰਿਹਾ ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਨਾਲ ਪੰਜਾਬ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਵਿਚਾਲੇ ਹਲਕੀ ਤੋਂ ਆਮ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ । ਇਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਸਤੋਂ ਇਲਾਵਾ ਮੌਸਮ ਵਿਭਾਗ ਨੇ 23 ਮਾਰਚ ਦੀ ਅੱਧੀ ਰਾਤ ਤੋਂ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਹੈ।
ਵੀਡੀਓ ਲਈ ਕਲਿੱਕ ਕਰੋ -: