ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਗਈ ਹੈ। ਈਡੀ ਨੇ ਸੁਪਰੀਮ ਕੋਰਟ ‘ਚ ਕੈਵੀਏਟ ਵੀ ਪੇਸ਼ ਕੀਤਾ ਹੈ। ਈਡੀ ਦਾ ਪੱਖ ਵੀ ਸੁਣਨ ਦੀ ਅਪੀਲ ਕੀਤੀ ਗਈ ਹੈ। ਈਡੀ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ‘ਤੇ ਫੈਸਲਾ ਦੇਣ ਤੋਂ ਪਹਿਲਾਂ ਈਡੀ ਦਾ ਪੱਖ ਵੀ ਸੁਣਿਆ ਜਾਵੇ। ਈਡੀ ਕੋਲ ਅਰਵਿੰਦ ਕੇਜਰੀਵਾਲ ਖਿਲਾਫ ਕਾਫੀ ਸਬੂਤ ਹਨ।
ਤੁਹਾਨੂੰ ਦੱਸ ਦੇਈਏ ਕਿ ਜਸਟਿਸ ਸੰਜੀਵ ਖੰਨਾ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਸਵੇਰੇ ਹੀ ਸੁਪਰੀਮ ਕੋਰਟ ਪਹੁੰਚੇ ਸਨ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਬੈਂਚ ਨੇ ਉਨ੍ਹਾਂ ਨੂੰ ਕੇਜਰੀਵਾਲ ਦਾ ਕੇਸ ਸੰਜੀਵ ਖੰਨਾ ਦੀ ਬੈਂਚ ਅੱਗੇ ਪੇਸ਼ ਕਰਨ ਲਈ ਕਿਹਾ। ਹੁਣ ਇਸ ਪਟੀਸ਼ਨ ‘ਤੇ ਜਸਟਿਸ ਸੰਜੀਵ ਖੰਨਾ, ਜਸਟਿਸ ਐਮਐਮ ਸੁੰਦਰੇਸ਼ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ, 21 ਮਾਰਚ ਨੂੰ ਗ੍ਰਿਫਤਾਰ ਕਰ ਲਿਆ। ਕੇਜਰੀਵਾਲ ਨੂੰ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਨੇ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: