ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੀ ਪੰਜਾਬ ਇਕਾਈ ਵੀ ਸੰਘਰਸ਼ ਦੇ ਰਾਹ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੂਰੀ ਪਾਰਟੀ ਕੇਜਰੀਵਾਲ ਦੇ ਨਾਲ ਖੜ੍ਹੀ ਹੈ।ਮੁਹਾਲੀ ‘ਚ ‘ਆਪ’ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਆਗੂ ਤੇ ਸਮਰਥਕ ਦਿੱਲੀ ਪੁੱਜੇ ਹੋਏ ਸਨ। ਉਨ੍ਹਾਂ ਉੱਥੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰੋਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਮੰਤਰੀ ਪਹੁੰਚ ਚੁੱਕੇ ਹਨ।
ਇਹ ਵੀ ਪੜ੍ਹੋ : ਮੈਨੂੰ ਇਸ ਗੱਲ ਦਾ ਦੁੱਖ ਹੈ ਕਿ… CM ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਤੇ ਅੰਨਾ ਹਜ਼ਾਰੇ ਦਾ ਵੱਡਾ ਬਿਆਨ
ਇਹ ਪ੍ਰਦਰਸ਼ਨ ਗੁਰਦੁਆਰਾ ਅੰਬ ਸਾਹਿਬ ਨੇੜੇ ਚੱਲ ਰਿਹਾ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਧਰਨੇ ਵਿੱਚ ‘ਆਪ’ ਆਗੂ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਚਰਨਜੀਤ ਸਿੰਘ ਪੁੱਜੇ ਹੋਏ ਹਨ। ‘ਆਪ’ ਨੇ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਹੈ। ਇਸ ਵਿੱਚ ਲਿਖਿਆ ਗਿਆ ਹੈ ਕਿ ਅਹਿਮ ਸੂਚਨਾ ਹੈ ਕਿ ਸਾਡੇ ਫਿਰਕੂ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੁਹਾਲੀ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਸਾਰੇ ਸੰਘਰਸ਼ੀ ਸਾਥੀਆਂ ਨੂੰ ਵੱਧ ਚੜ੍ਹ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਪ੍ਰਦਰਸ਼ਨ ਦਾ ਸਮਾਂ ਦੁਪਹਿਰ 12 ਵਜੇ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: