ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੀਐੱਮ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਕੋਟਿ ਕੋਟਿ ਪ੍ਰਣਾਮ। ਦੋਵਾਂ ਨੇ ਟਵੀਟ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ।
CM ਮਾਨ ਨੇ ਟਵੀਟ ਕਰਦਿਆਂ ਲਿਖਿਆ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।
ਇਸੇ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਨਾਲ ਯਾਦ ਕੀਤਾ। ਟਵੀਟ ਕਰਦਿਆਂ PM ਮੋਦੀ ਨੇ ਲਿਖਿਆ ਰਾਸ਼ਟਰ ਅੱਜ ਮਾਂ ਭਾਰਤੀ ਦੇ ਸੱਚੇ ਸਪੂਤ ਵੀਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਨੂੰ ਸ਼ਰਧਾਪੂਰਵਕ ਯਾਦ ਕਰ ਰਿਹਾ ਹੈ। ਸ਼ਹੀਦ ਦਿਵਸ ‘ਤੇ ਦੇਸ਼ ਭਰ ਦੇ ਆਪਣੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਨਮਨ ਤੇ ਵੰਦਨਾ। ਜੈਹਿੰਦ!
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਸ਼ਹੀਦੀ ਦਿਵਸ ‘ਤੇ ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਮਾਤ ਭੂਮੀ ਦੀ ਅਜ਼ਾਦੀ ਲਈ ਚੜ੍ਹਦੀ ਉਮਰੇ ਦਿੱਤੀ ਗਈ ਸ਼ਹਾਦਤ, ਹਰ ਭਾਰਤੀ ਅੰਦਰ ਵਤਨਪ੍ਰਸਤੀ ਦੀ ਲੌਅ ਜਗਾਉਂਦੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: