ਗੁਰਦਾਸਪੁਰ ਵਿੱਚ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨੇ ਗੁਰਦਾਸਪੁਰ ਆਫਿਸ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਵਿਸ਼ੇਸ਼ ਸਰੰਗਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਗੱਲ ਕਹੀ। ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਦੀ ਜਲੰਧਰ ਵਿਖੇ ਬਦਲੀ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਥਾਂ ‘ਤੇ ਵਿਸ਼ੇਸ਼ ਸਰੰਗਲ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਨਵ ਨਿਯੁਕਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲ ਲਿਆ ਹੈ। ਉਹ ਗੁਰਦਾਸਪੁਰ ਦੇ ਲੋਕਾਂ ਦੇ ਵਿਸ਼ਵਾਸ ਤੇ ਪੂਰੀ ਤਰ੍ਹਾਂ ਨਾਲ ਉਤਰਨਗੇ ਅਤੇ ਇਮਾਨਦਾਰੀ ਨਾਲ ਕੰਮ ਕਰਦਿਆਂ ਹੋਇਆਂ ਹਰ ਇੱਕ ਦਾ ਕੰਮ ਪਹਿਲ ਦੇ ਅਧਾਰ ਤੇ ਕਰਨਗੇ। ਚੋਣਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਦੀਆਂ ਪਹਿਲਾਂ ਡਿਊਟੀਆਂ ਲੱਗੀਆਂ ਹੋਈਆਂ ਹਨ ਅਤੇ ਹਰ ਅਧਿਕਾਰੀ ਆਪਣੀ ਜਿੰਮੇਵਾਰੀ ਸਮਝ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਚੱਲਣ ਅਤੇ ਪੂਰਾ ਸਹਿਯੋਗ ਦੇਣ।
ਇਹ ਵੀ ਪੜ੍ਹੋ : ਪੁਲਿਸ ਨੇ ਗੁਰਸਿਮਰਨ ਮੰਡ ਤੇ ਅਮਿਤ ਅਰੋੜਾ ਨੂੰ ਕੀਤਾ ਨਜ਼ਰਬੰਦ, ਸਖ਼ਤ ਸੁਰੱਖਿਆ ਦੇ ਕੀਤੇ ਗਏ ਪ੍ਰਬੰਧ
ਉਨ੍ਹਾਂ ਨੇ ਨਸ਼ੇ ਤਸਕਰੀ ਨੂੰ ਲੈ ਕੇ ਕਿਹਾ ਕਿ ਗੁਰਦਾਸਪੁਰ ਬਾਰਡਰ ਉੱਪਰ ਪੂਰੀ ਤਰ੍ਹਾਂ ਨਾਲ ਸਖਤੀ ਨਾਲ ਕੰਮ ਕੀਤਾ ਜਾਵੇਗਾ ਅਤੇ ਵਿਰੋਧੀਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। 2024 ਦੀ ਚੋਣਾਂ ਦੇ ਚੱਲਦਿਆਂ ਹਰੇਕ ਵਿਅਕਤੀ ਨੂੰ ਚੋਣ ਜਾਪਤਾ ਦੀਆਂ ਸਾਰੀਆਂ ਨੂੰ ਹਦਾਇਤਾਂ ਦਾ ਪਾਲਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਵੋਟਰ ਆਈਡੀ ਨਹੀਂ ਬਣੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਦਾ ਅਧਿਕਾਰ ਦਿੱਤਾ ਜਾ ਰਿਹਾ ਹੈ ਅਤੇ ਨਵੀਆਂ ਵੋਟਾ ਬਣਾਈਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: