ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ (ਐਤਵਾਰ) ਤੋਂ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ।

Hola Mohalla started in Sri Anandpur
ਇਸ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ ਹੋਈਆਂ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ।

Hola Mohalla started in Sri Anandpur
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ। ਇਹ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਣ ‘ਤੋਂ ਬਾਅਦ ਸਮਾਪਤ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਸ਼ੇਸ਼ ਸਾਰੰਗਲ ਨੇ ਗੁਰਦਾਸਪੁਰ ਦੇ DC ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕਹੀ ਗੱਲ
ਵੀਡੀਓ ਲਈ ਕਲਿੱਕ ਕਰੋ -:























