ਫਾਜ਼ਿਲਕਾ ਦੇ ਫਿਰੋਜ਼ਪੁਰ ਰੋਡ ‘ਤੇ ਪਿੰਡ ਲਾਲੋ ਵਾਲੀ ਕੋਲ ਇਕ ਟਰੱਕ ਦਰੱਖਤ ਨਾਲ ਜਾ ਟਕਰਾਇਆ ਜਿਸ ਨਾਲ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ ਤੇ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ SSF ਟੀਮ ਦੇ ਫਾਜ਼ਿਲਕਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਜਾਣਕਾਰੀ ਸਵੇਰੇ ਮਿਲੀ ਸੀ ਜਿਸ ਦੇ ਬਾਅਦ ਉਹ ਮੌਕੇ ‘ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਰੈਸਕਿਊ ਕੀਤਾ ਗਿਆ ਜਿਸ ਦੇ ਬਾਅਦ ਡਰਾਈਵਰ ਨੂੰ ਟਰੱਕ ਤੋਂ ਸਾਢੇ 3 ਘੰਟੇ ਦੀ ਮੁਸ਼ੱਕਤ ਦੇ ਬਾਅਦ ਕੱਢ ਕੇ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੁੜੀ ਨੂੰ ਰੱਸੀ ‘ਤੇ ਤੁਰਾ ਕੇ ਤਮਾਸ਼ਾ ਦਿਖਾ ਰਿਹਾ ਸੀ ਬੰਦਾ, ਮੰਤਰੀ ਹਰਜੋਤ ਬੈਂਸ ਨੇ ਮੁੰਡੇ ਦੀ ਲਗਾ ਦਿੱਤੀ ਕਲਾਸ
ਉਨ੍ਹਾਂ ਦੱਸਿਆ ਕਿ ਡਰਾਈਵਰ ਦਾ ਨਾਂ ਮਨਦੀਪ ਸਿੰਘ ਸੀ ਜੋ ਕਿ ਮੁੱਦਕੀ ਦਾ ਰਹਿਣ ਵਾਲਾ ਸੀ। ਟਰੱਕ ਚਾਲਕ ਫਾਜ਼ਿਲਕਾ ਤੋਂ ਫਿਰੋਜ਼ਪੁਰ ਜਾ ਰਿਹਾ ਸੀ ਤੇ ਰਸਤੇ ਵਿਚ ਅਚਾਨਕ ਉਸ ਨੂੰ ਨੀਂਦ ਦੀ ਝਪਕੀ ਆ ਗਈ ਤੇ ਹਾਦਸਾ ਵਾਪਰ ਗਿਆ। ਪਿੰਡ ਲਾਲੋਵਲੀ ਕੋਲ ਟਰੱਕ ਦਰੱਖਤ ਨਾਲ ਟਕਰਾ ਗਿਆ। ਫਿਲਹਾਲ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਸੂਚਨਾ ਸਦਰ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: