ਧਾਰਮਿਕ ਥਾਵਾਂ ‘ਤੇ ਲੱਗੇ ਸਪੀਕਰਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ‘ਤੇ ਹਾਈਕੋਰਟ ਵੱਲੋਂ ਸਖਤ ਰੁਖ਼ ਅਪਣਾਇਆ ਗਿਆ ਹੈ। ਦੱਸ ਦੇਈਏ ਕਿ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਹੁਣ ਹਾਈਕੋਰਟ ਵਿਚ ਪੁੱਜ ਗਿਆ ਹੈ। ਤਰਕ ਦਿੱਤਾ ਜਾ ਰਿਹਾ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਅਜਿਹੇ ਵਿਚ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।
ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਹਾਈਕੋਰਟ ਵੱਲੋਂ ਇਹ ਵੀ ਪੁੱਛਿਆ ਗਿਆ ਹੈ ਕਿ 2019 ਵਿਚ ਜਾਰੀ ਇਸ ਹੁਕਮ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ। ਮਾਮਲੇ ਦੀ ਅਗਵਾਈ ਸੁਣਵਾਈ 24 ਅਪ੍ਰੈਲ ਤੈਅ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚੀ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਕਿ ਰਿਹਾਇਸ਼ੀ ਇਲਾਕਿਆਂ ਵਿਚ ਧਾਰਮਿਕ ਥਾਵਾਂ ਸਲਾਊਡ ਸਪੀਕਰ ਬਹੁਤ ਉੱਚੀ ਆਵਾਜ਼ ਵਿਚ ਲੱਗਦੇ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੁੰਦੇ ਹਨ ਪਰ ਬਾਵਜੂਦ ਇਸ ਦੇ ਉਚਿਤ ਕਾਰਵਾਈ ਨਹੀਂ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਲੁਧਿਆਣਾ ਤੋਂ ਕਾਂਗਰਸੀ MP ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ
ਇਸ ਪ੍ਰੇਸ਼ਾਨੀ ਸਬੰਧੀ ਕਈ ਥਾਵਾਂ ਦੇ ਮੁਖੀਆਂ ਨੂੰ ਸਮਝਾਉਣ ਦੇ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉੱਚੀ ਆਵਾਜ਼ ਵਿਚ ਲੱਗੇ ਲਾਊਡ ਸਪੀਕਰਾਂ ਕਾਰਨ ਲੋਕਾਂ ਨੂੰ ਕਈ ਮਾਨਸਿਕ ਪ੍ਰੇਸ਼ਾਨੀਆਂ ਵਿਚੋਂ ਵੀ ਲੰਘਣਾ ਪੈਂਦਾ ਹੈ ਤੇ ਨਾਲ ਹੀ ਕਈ ਵਾਰ ਬੱਚਿਆਂ ਨੂੰ ਪੇਪਰਾਂ ਵਿਚ ਦਿੱਕਤ ਆਉਂਦੀ ਹੈ। ਮਾਮਲੇ ਨੇ ਹਾਈਕੋਰਟ ਵਿਚ ਸਖਤੀ ਦਿਖਾਈ ਹੈ। ਹਾਈਕੋਰਟ ਵਿਚ ਤਰਕ ਦਿੱਤਾ ਗਿਆ ਹੈ ਕਿ ਹੁਣ ਇਸ ਮਾਮਲੇ ਵਿਚ ਸੋਚ-ਵਿਚਾਰ ਕੀਤਾ ਜਾਣਾ ਚਾਹੀਦਾ ਹੈ।