ਜਲਾਲਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਸਾਹਮਣੇ ਆਇਆ ਹੈ । ਜਿਥੇ 5 ਸਾਲ ਪਹਿਲਾਂ ਯਾਨੀ 2019 ਵਿਚ ਮਰੇ ਪਤੀ-ਪਤਨੀ ਜ਼ਿੰਦਾ ਨਿਕਲੇ ਹਨ। ਜਾਣਕਾਰੀ ਮੁਤਾਬਕ 2019 ਵਿਚ ਪਤੀ-ਪਤਨੀ ਵੱਲੋਂ ਲੱਖਾਂ ਰੁਪਏ ਦਾ ਫਰਾਡ ਕੀਤਾ ਗਿਆ ਸੀ। ਉਨ੍ਹਾਂ ‘ਤੇ ਮਾਮਲਾ ਵੀ ਦਰਜ ਹੋਇਆ ਸੀ। ਫਰਾਡ ਕਰਨ ਤੋਂ ਬਾਅਦ ਦੋਵਾਂ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਸੀ।
ਸਾਰਿਆਂ ਨੂੰ ਲੱਗਾ ਸ਼ਾਇਦ ਦੋਵਾਂ ਦੀ ਮੌਤ ਹੋ ਚੁੱਕੀ ਹੈ ਪਰ ਸਹੁਰਾ ਪਰਿਵਾਰ ਨੇ ਮਾਮਲਾ ਦਰਜ ਕਰਵਾਇਆ ਸੀ ਕਿ ਜਵਾਈ ਨੇ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਕਿ ਬੰਦਾ ਵੀ ਗਾਇਬ ਹੋ ਗਿਆ। ਪੁਲਿਸ ਨੂੰ ਉਦੋਂ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜੋ ਆਪਣੀ ਪਛਾਣ ਬਦਲ ਕੇ ਕਿਸੇ ਇਲਾਕੇ ਵਿਚ ਰਹਿ ਰਿਹਾ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਬਿਆਨ ਸਾਹਮਣੇ ਆਇਆ ਹੈ ਕਿ ਇਹ ਉਹੀ ਵਿਅਕਤੀ ਹੈ ਜਿਸ ਨੇ ਨਹਿਰ ਵਿਚ ਛਾਲ ਮਾਰੀ ਪਰ ਅਜੇ ਤੱਕ ਇਹ ਪਤਾ ਨਹੀਂ ਲੱਗਾ ਹੈ ਕਿ ਪਤਨੀ ਜ਼ਿੰਦਾ ਹੈ ਜਾਂ ਨਹੀਂ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਵੱਡਾ ਝਟਕਾ! ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ BJP ‘ਚ ਹੋਏ ਸ਼ਾਮਿਲ
ਇਸ ਮਾਮਲੇ ਵਿਚ SHO ਨੇ ਦੱਸਆ ਕਿ 2018 ਵਿਚ ਇਨ੍ਹਾਂ ਦੋਵਾਂ ‘ਤੇ ਧੋਖਾਧੜੀ ਦਾ ਮਾਮਲਾ ਦਰਜ ਸੀ। 2019 ਵਿਚ ਪਤੀ-ਪਤਨੀ ਵੱਲੋਂ ਨਹਿਰ ਵਿਚ ਛਾਲ ਮਾਰ ਦਿੱਤੀ ਸੀ। ਹਾਲਾਂਕਿ ਗ੍ਰਿਫਤਾਰ ਹੋਏ ਵਿਅਕਤੀ ਨੇ ਖੁਦ ਨੂੰ ਮਰਿਆ ਹੋਇਆ ਦਿਖਾਇਆ ਸੀ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਪਤਨੀ ਕਿਥੇ ਹੈ। ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: