ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ਅਦਾਲਤ ‘ਚ ਵੱਡਾ ਖੁਲਾਸਾ ਕਰਨ ਜਾ ਰਹੇ ਹਨ। ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ED ਨੇ 21 ਮਾਰਚ 2024 ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 22 ਮਾਰਚ ਨੂੰ ਉਨ੍ਹਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ।
ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਕੇਜਰੀਵਾਲ ਦਾ ਈਡੀ ਰਿਮਾਂਡ ਅੱਜ 28 ਮਾਰਚ ਨੂੰ ਖਤਮ ਹੋਣ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੂੰ ਅੱਜ ਦੁਪਹਿਰ 2 ਵਜੇ ਦਿੱਲੀ ਦੀ ਰੌਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਆਪਣੀ ਗ੍ਰਿਫਤਾਰੀ ਤੋਂ ਬਾਅਦ ਸੀਐਮ ਕੇਜਰੀਵਾਲ ਨੇ 23 ਮਾਰਚ ਨੂੰ ਰਾਉਸ ਐਵੇਨਿਊ ਕੋਰਟ ਦੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਪਰ 27 ਮਾਰਚ ਨੂੰ ਦਿੱਲੀ ਹਾਈ ਕੋਰਟ ਨੇ ਰਾਹਤ ਦੇ ਦਿੱਤੀ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਅਪ੍ਰੈਲ 2024 ਨੂੰ ਹੋਵੇਗੀ। ਇਸ ਦੇ ਨਾਲ ਹੀ ਕੇਜਰੀਵਾਲ ਵੱਲੋਂ ਜੇਲ੍ਹ ਵਿੱਚ ਰਹਿੰਦਿਆਂ ਸਰਕਾਰ ਚਲਾਉਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਮਨਮੋਹਨ ਦੀ ਡਿਵੀਜ਼ਨਲ ਬੈਂਚ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫਤਾਰ ਕੀਤੇ ਜਾਣ ਵਾਲੇ ਪਹਿਲੇ ਮੌਜੂਦਾ ਸੀਐਮ ਹਨ। ਇਸ ਤੋਂ ਪਹਿਲਾਂ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਆਪਣੀ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਜੇਲ੍ਹ ਤੋਂ ਹੀ ਸਰਕਾਰ ਚਲਾ ਰਹੇ ਹਨ, ਕਿਉਂਕਿ ਅਦਾਲਤ ਵਿੱਚ ਪੇਸ਼ੀ ਸਮੇਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਅਸਤੀਫਾ ਨਹੀਂ ਦੇਣਗੇ, ਜੇ ਲੋੜ ਪਈ ਤਾਂ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ। ਇੰਨਾ ਹੀ ਨਹੀਂ ਹੁਣ ਤੱਕ ਕੇਜਰੀਵਾਲ ਜੇਲ੍ਹ ਤੋਂ ਦੋ ਹਦਾਇਤਾਂ ਵੀ ਜਾਰੀ ਕਰ ਚੁੱਕੇ ਹਨ। ਮੁੱਖ ਮੰਤਰੀ ਕੇਜਰੀਵਾਲ ਨੇ 24 ਮਾਰਚ ਨੂੰ ਦਿੱਲੀ ਜਲ ਬੋਰਡ ਦੇ ਨਾਂ ‘ਤੇ ਪਹਿਲਾ ਸਰਕਾਰੀ ਆਦੇਸ਼ ਜਾਰੀ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: