SGPC ਦਾ ਅੱਜ ਵਿੱਤੀ ਸਾਲ 2024-25 ਦਾ ਸਲਾਨਾ ਬਜਟ ਇਜਲਾਸ ਹੈ। ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ ਜਰਨਲ ਇਜਲਾਸ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੇਸ਼ ਹੋਵੇਗਾ। ਇਹ ਬਜਟ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੋਵੇਗਾ। ਜਨਰਲ ਬਜਟ ਇਜਲਾਸ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਰਹਿਣਗੇ । ਅਨੁਮਾਨ ਹੈ ਕਿ ਇਸ ਸਾਲ ਬਜਟ 1200 ਕਰੋੜ ਦੇ ਪਾਰ ਜਾ ਸਕਦਾ ਹੈ। ਉੱਥੇ ਹੀ ਬੀਤੇ ਸਾਲ ਇਹ ਬਜਟ 1138 ਕਰੋੜ ਰੁਪਏ ਤੇ 2022-23 ਵਿੱਚ ਇਹ ਬਜਟ 988 ਕਰੋੜ ਰੁਪਏ ਸੀ। ਇਸ ਸਾਲ ਬਜਟ ਵਿੱਚ SGPC ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚੇ ਅਹੁਦੇ ‘ਤੇ ਪਹੁੰਚਾਉਣ ਲਈ ਨਵੀਂ ਐਲਾਨ ਵੀ ਕੀਤੇ ਜਾ ਸਕਦੇ ਹਨ।
ਇਸ ਵਾਰ SGPC ਨੇ ਕਰਮਚਾਰੀਆਂ ਦੇ ਲਈ 3% ਇੰਫਲੇਸ਼ਨ ਅਲਾਉਂਸ ਵਧਾਉਣ ਦਾ ਫੈਸਲਾ ਲਿਆ ਹੋਇਆ ਹੈ। SGPC ਦੇ ਮੈਂਬਰਾਂ ਨੇ PCS ਪ੍ਰੀਖਿਆ ਦੇ ਲਈ ਸਿੱਖ ਨੌਜਵਾਨਾਂ ਨੂੰ ਤਿਆਰ ਕਰਨ ਦੇ ਲਈ ਇੱਕ ਨਵੀਂ ਨਿਆਇਕ ਅਕੈਡਮੀ ਸਥਾਪਿਤ ਕਰਨ ਦਾ ਵੀ ਫੈਸਲਾ ਲਿਆ ਹੈ। ਜਿਸਨੂੰ ਬਹਾਦੁਰਗੜ੍ਹ ਪਟਿਆਲਾ ਵਿੱਚ ਗੁਰਚਰਨ ਸਿੰਘ ਟੋਹੜਾ ਇੰਸਟੀਚਿਊਟ ਵਿੱਚ ਸਥਾਪਿਤ ਕੀਤਾ ਜਾਵੇਗਾ। ਯੋਗਤਾ ਦੇ ਆਧਾਰ ‘ਤੇ ਨਿਆਇਕ ਪ੍ਰੀਖਿਆਵਾਂ ਦੇ ਲਈ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। SGPC IAS, IPS, IFS ਤੇ PCS ਪ੍ਰੀਖਿਆ ਦੀ ਤਿਆਰੀ ਦੇ ਲਈ ਚੰਡੀਗੜ੍ਹ ਵਿੱਚ ਨਿਸ਼ਚੈ ਅਕੈਡਮੀ ਵੀ ਸੰਚਾਲਿਤ ਕਰ ਰਹੀ ਹੈ।
ਇਹ ਵੀ ਪੜ੍ਹੋ: ਟੋਲ ਪਲਾਜ਼ਾ ਤੋਂ ਲੰਘਣਾ ਹੋਵੇਗਾ ਹੋਰ ਮਹਿੰਗਾ, 1 ਅਪ੍ਰੈਲ ਤੋਂ ਟੋਲ ਟੈਕਸ ਦੀਆਂ ਦਰਾਂ ‘ਚ ਹੋਵੇਗਾ ਵਾਧਾ
ਦੱਸ ਦੇਈਏ ਕਿ ਬਜਟ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਲਈ ਇੱਕ ਯੂ-ਟਿਊਬ ਚੈਨਲ ਸਥਾਪਿਤ ਕਰਨ ਦਾ ਵੀ ਫੈਸਲਾ ਲਿਆ ਹੈ। ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਦੁ ਤਰਜ਼ ‘ਤੇ SGPC ਇਸ ਚੈਨਲ ਨੂੰ ਤਿਆਰ ਕਰੇਗੀ। ਜਿਸਦੇ ਬਾਅਦ ਦੇਸ਼-ਵਿਦੇਸ਼ ਦੇ ਲੋਕ ਗੋਲਡਨ ਟੈਂਪਲ ਦੇ ਨਾਲ-ਨਾਲ ਦਮਦਮਾ ਸਾਹਿਬ ਤੋਂ ਵੀ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਦੇਖ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: