ਉਤਰਾਖੰਡ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਗੱਡੀ ਡੂੰਘੀ ਖੱਡ ਵਿਚ ਡਿੱਗ ਗਈ ਜਿਸ ਕਾਰਨ 2 ਲੋਕ ਰੱਬ ਨੂੰ ਪਿਆਰੇ ਹੋ ਗਏ ਹਨ ਤੇ 10 ਦੇ ਕਰੀਬ ਲੋਕ ਜ਼ਖਮੀ ਹੋ ਗਏ।
ਬਾਕੀ ਸਵਾਰੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਰੈਸਕਿਊ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ ਹੈ। ਹਾਦਸੇ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਚਾਨਕ ਸੜਕ ‘ਤੇ ਜਾਂਦੀ ਗੱਡੀ ਬੇਕਾਬੂ ਹੋ ਜਾਂਦੀ ਹੈ। ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਹੈ ਤੇ ਅਜੇ ਤੱਕ ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੱਡੀ ਵਿਚ ਕਿੰਨ ਲੋਕ ਸਵਾਰ ਸਨ ਤੇ ਉਹ ਕਿਸ ਜਿਲ੍ਹੇ ਦੇ ਵਸਨੀਕ ਸਨ ਜਾਂ ਕਿਧਰ ਜਾ ਰਹੇ ਸਨ ।
ਇਹ ਵੀ ਪੜ੍ਹੋ : ਸਨਰਾਈਜਰਸ ਹੈਦਰਾਬਾਦ ਨੂੰ ਵੱਡਾ ਝਟਕਾ! ਵਾਨਿੰਦੂ ਹਸਰੰਗਾ ਹੋਏ IPL 2024 ਤੋਂ ਬਾਹਰ
ਆਲੇ ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚਦੇ ਹਨ ਤੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਂਦਾ ਹੈ। ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖਮੀਆਂ ਨੂੰ ਨੇੜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀ ਮੌਕੇ ਉਤੇ ਪਹੁੰਚ ਗਏ ਹਨ, ਜਿਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: