ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਗਿੱਲ ਨੇੜੇ ਦੇਰ ਸ਼ਾਮ ਐਕਟਿਵਾ ਸੜਕ ’ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਐਕਟਿਵਾ ਸਵਾਰ ਗੰਭੀਰ ਜ਼ਖਮੀ ਵਿਅਕਤੀ ਨੂੰ ਸਰਕਾਰੀ ਹਸਪਤਾਲ ਮੋਗਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ASI ਅਮਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਐਕਟੀਵਾ ਸਵਾਰ ਜਿਸ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ, ਕਰੀਬ 30 ਸਾਲ ਪਿੰਡ ਮਾਣੂੰਕੇ ਗਿੱਲ ਦਾ ਰਹਿਣ ਵਾਲਾ ਸੀ। ਰਸਤੇ ਵਿੱਚ ਇੱਕ ਪੰਕਚਰ ਟਰੱਕ ਖੜ੍ਹਾ ਸੀ। ਗੁਰਜੀਤ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ 108 ਐਂਬੂਲੈਂਸ ਰਾਹੀਂ ਮੋਗਾ ਦੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਇਸ ਮਾਮਲੇ ਸਬੰਧੀ ਡਾ: ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਸਾਡੇ ਕੋਲ ਇੱਕ ਐਕਸੀਡੈਂਟ ਕੇਸ ਵਿੱਚ ਆਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ, ਉਸ ਦਾ ਨਾਮ ਗੁਰਜੀਤ ਸਿੰਘ ਉਮਰ ਕਰੀਬ 25 ਸਾਲ ਪਿੰਡ ਮਾਣੂੰਕੇ ਹੈ, ਜਿਸਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: