‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ 7 ਅਪ੍ਰੈਲ ਨੂੰ ਪੂਰੇ ਦੇਸ਼ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼ਹੀਦੇ-ਏ-ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿਚ ਸਮੂਹਿਕ ਭੁੱਖ ਹੜਤਾਲ ਦੀ ਰਣਨੀਤੀ ਬਣਾਈ ਗਈ ਹੈ। ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ।
ਪਾਰਟੀ ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਪ੍ਰੋਗਰਾਮ ਵੀ ਕਰਵਾਏ ਜਾਣਗੇ। ਦੂਜੇ ਪਾਸੇ ਲੋਕ ਸਭਾ ਵਿਚ ਜਿੱਤ ਪੱਕੀ ਕਰਨ ਲਈ ਸੀਐੱਮ ਨੇ ਨੇਤਾਵਾਂ ਨਾਲ ਹੀ ਵਲੰਟੀਅਰਾਂ ਨੂੰ ਸਾਧਣ ਦੀ ਤਿਆਰੀ ਕੀਤੀ ਹੈ। ਇਸਦਾ ਆਵਾਜ਼ ਸ਼ਨੀਵਾਰ ਤੋਂ ਹੋਵੇਗਾ। ਇਸ ਮਹੀਨੇ ਮੁੱਖ ਮੰਤਰੀ ਹਰਿਆਣਾ ਸਣੇ ਕਈ ਸੂਬਿਆਂ ਦਾ ਦੌਰਾ ਵੀ ਕਰਨਗੇ।
ਇਹ ਵੀ ਪੜ੍ਹੋ : ਦਵਾਈ ਲੈਣ ਜਾ ਰਹੇ ਦੋ ਦੋਸਤਾਂ ਨਾਲ ਵਾਪਰਿਆ ਭਾਣਾ, ਦਰੱਖਤ ਨਾਲ ਟਕਰਾਈ ਬਾਈਕ, ਦੋਵਾਂ ਦੀ ਹੋਈ ਮੌ.ਤ
ਮੁੱਖ ਮੰਤਰੀ ਮਾਨ ਹਰਿਆਣਾ ਤੋਂ ਲੈ ਕੇ ਗੁਜਰਾਤ ਤੱਕ ਦੇ ਦੌਰੇ ਕਰਨਗੇ। 8 ਅਪ੍ਰੈਲ ਨੂੰ ਕੁਰੂਕਸ਼ੇਤਰ ਵਿਚ ਸੀਐੱਮ ਦਾ ਪ੍ਰੋਗਰਾਮ ਹੈ। ਉਹ ਪਾਰਟੀ ਦੇ ਉਮੀਦਵਾਰ ਦੇ ਪੱਖ ਵਿਚ ਪ੍ਰਚਾਰ ਕਰਨਗੇ। 12 ਤੇ 13 ਅਪ੍ਰੈਲ ਨੂੰ ਦਿੱਲੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। 15ਤੇ 17 ਨੂੰ ਗੁਜਰਾਤ ਵਿਚ ਪ੍ਰੋਗਰਾਮ ਹੋਵੇਗਾ। ਗੁਜਰਾਤ ਵਿਚ ਪਾਰਟੀ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਵਿਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕਈ ਹੋਰ ਪ੍ਰੋਗਰਾਮ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: