ਪੂਰੇ ਦੇਸ਼ ਵਿੱਚ ਹੁਣ ਮੌਸਮ ਬਦਲ ਗਿਆ ਹੈ । ਉੱਤਰ-ਦੱਖਣੀ ਭਾਰਤ ਵਿੱਚ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਜਿਸ ਦੇ ਮੱਦੇਨਜ਼ਰ ਤਾਪਮਾਨ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਅੱਜ ਸਵੇਰੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਰਿਹਾ। ਇਸੇ ਵਿਚਾਲੇ ਕਈ ਥਾਵਾਂ ‘ਤੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲੇਗਾ । ਜਿਸ ਨਾਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ । ਦਰਅਸਲ, ਮੌਸਮ ਵਿਭਾਗ ਵੱਲੋਂ 13 ਅਪ੍ਰੈਲ, 14 ਅਪ੍ਰੈਲ ਤੇ 15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਉੱਥੇ ਹੀ ਦੂਜੇ ਪਾਸੇ ਦਿੱਲੀ ਵਿੱਚ ਦਿਨ ਦੇ ਸਮੇਂ ਬਹੁਤ ਗਰਮੀ ਹੁੰਦੀ ਹੈ । ਹਾਲਾਂਕਿ ਦੇਸ਼ ਦੀ ਰਾਜਧਾਨੀ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 11 ਤੋਂ 14 ਅਪ੍ਰੈਲ ਤੱਕ ਦਿੱਲੀ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 17 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕਾਰ ਸੇਵਾ ਵਾਲੇ ਬਾਬਾ ਤਰਸੇਮ ਸਿੰਘ ਕਤ.ਲ ਕੇਸ ‘ਚ ਵੱਡਾ ਐਕਸ਼ਨ, ਪੁਲਿਸ ਵੱਲੋਂ ਮੁੱਖ ਦੋਸ਼ੀ ਦਾ ਐਨਕਾਊਂਟਰ
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੱਖਣੀ ਓਡੀਸ਼ਾ, ਪੂਰਬੀ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਉੜੀਸਾ, ਬਿਹਾਰ ਅਤੇ ਛੱਤੀਸਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: