ਅੰਬਾਲਾ ਛਾਉਣੀ ‘ਚ ਇੱਕ ਵਪਾਰੀ ਦੇ ਪੁੱਤਰ ਨਾਲ ਵੱਡੀ ਵਾਰਦਾਤ ਵਾਪਰੀ ਹੈ। ਇਕ ਨਾਮੀ ਰਾਮ ਬਾਜ਼ਾਰ ਮਾਲਕ ਦੇ ਪੁੱਤਰ ਦੀ ਭੇਦਭਰੇ ਹਾਲਾਤਾਂ ‘ਚ ਲਾਸ਼ ਮਿਲੀ ਹੈ। ਨੌਜਵਾਨ ਦੀ ਦੇਹ ‘ਤੇ ਕਈ ਨਿਸ਼ਾਨ ਦਸੇ ਜਾ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਵੀ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਜਾਂਚ ਦੇ ਨਿਰਦੇਸ਼ ਦਿੱਤੇ।
ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਲੜਕਾ ਸਵੇਰੇ ਕਰੀਬ 11 ਵਜੇ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਸ ਨੇ ਹੋਲੀ ‘ਤੇ ਰੰਗ ਤੇ ਸਾਮਾਨ ਵੈਸੇ ਸਨ, ਉਸ ਦੀ ਕੁਲੈਕਸ਼ਨ ਕਰਨ ਜਾ ਰਿਹਾ ਹੈ। ਜਦੋਂ ਉਹ ਸ਼ਾਮ ਤੱਕ ਘਰ ਨਾ ਪਰਤਿਆ ਤਾਂ ਪਰਿਵਾਰ ਵਾਲਿਆਂ ਨੇ ਭਾਲ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਮ੍ਰਿਤਕ ਦੀ ਗੱਡੀ DRM ਦਫ਼ਤਰ ਨੇੜੇ ਇੱਕ ਘਰ ਦੇ ਬਾਹਰ ਖੜ੍ਹੀ ਮਿਲੀ ਅਤੇ ਜਦੋਂ ਘਰ ਅੰਦਰ ਜਾ ਕੇ ਦੇਖਿਆ ਤਾਂ ਮ੍ਰਿਤਕ ਦੀ ਲਾਸ਼ ਪਈ ਸੀ, ਚਾਰ ਵਿਅਕਤੀ ਵੀ ਨੇੜੇ ਹੀ ਖੜ੍ਹੇ ਸਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਮੌਕੇ ‘ਤੇ ਪਹੁੰਚੇ DSP ਨੇ ਦੱਸਿਆ ਕਿ ਕਰੀਬ 40 ਤੋਂ 42 ਸਾਲ ਦੀ ਉਮਰ ਦੇ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਜਿਸ ਦੀ ਮੌਤ ਹੋ ਚੁੱਕੀ ਸੀ, ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਮ੍ਰਿਤਕ ਦੀਆਂ ਲੱਤਾਂ ‘ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਉਹ ਖੂਨ ਨਾਲ ਲੱਥਪੱਥ ਪਿਆ ਸੀ ਹਾਲਾਂਕਿ, ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਲੱਗੇਗਾ, ਇਸ ਲਈ ਬੋਰਡ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਮੋਗਾ ‘ਚ ਵਾਪਰਿਆ ਭਿਆਨਕ ਹਾ.ਦਸਾ, ਬੇਕਾਬੂ ਮਹਿੰਦਰਾ ਪਿੱਕਅੱਪ ਨੇ ਕਈ ਲੋਕਾਂ ਨੂੰ ਦ.ਰੜਿਆ, 3 ਦੀ ਮੌ.ਤ
DSP ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਉਨ੍ਹਾਂ ਨੇ 12 ਵਜੇ ਮ੍ਰਿਤਕ ਨਾਲ ਆਖਰੀ ਵਾਰ ਗੱਲਬਾਤ ਕੀਤੀ ਸੀ ਅਤੇ ਉਸ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਆਪਣੇ ਕਈ ਸਾਲਾਂ ਤੋਂ ਜਾਣ-ਪਛਾਣ ਵਾਲੇ ਦੇ ਘਰ ਗਏ ਤਾਂ ਦੇਖਿਆ ਕਿ ਮ੍ਰਿਤਕ ਦਾ ਸਕੂਟਰ ਘਰ ਦੇ ਬਾਹਰ ਖੜ੍ਹਾ ਸੀ ਅਤੇ ਜਦੋਂ ਉਨ੍ਹਾਂ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਉਥੇ ਮ੍ਰਿਤਕ ਦੀ ਲਾਸ਼ ਪਈ ਸੀ ਅਤੇ ਚਾਰ ਵਿਅਕਤੀ ਵੀ ਸਨ। ਪੁਲਿਸ ਉੱਥੇ ਮੌਜੂਦ ਸਾਰੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ, ਪੋਸਟਮਾਰਟਮ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਨ ਆਫ ਕ੍ਰਾਈਮ ਟੀਮ ਮੌਕੇ ਤੋਂ ਮੌਜੂਦ ਹਨ। ਉਨ੍ਹਾਂ ਵੱਲੋਂ ਸਬੂਤ ਇਕੱਠੇ ਕਰ ਕੇ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: