ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ AAP ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਅੱਜ ਉਹ ਮਿਸ਼ਨ ‘ਆਪ’ ਦੀ 13-0 ਨਾਲ ਸ਼ੁਰੂਆਤ ਕਰਨਗੇ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਪਾਰਟੀ ਦੇ ਪ੍ਰਚਾਰ ਲਈ ‘ਪੰਜਾਬ ਬਨੇਗਾ ਹੀਰੋ ਮਿਸ਼ਨ ‘ਆਪ 13-0’ ਦਾ ਨਾਅਰਾ ਦਿੱਤਾ ਸੀ। ਇਸ ਦੀ ਪ੍ਰਾਪਤੀ ਦੇ ਉਦੇਸ਼ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜ਼ੀਰਕਪੁਰ ਤੋਂ ਮਿਸ਼ਨ ਦੀ ਸ਼ੁਰੂਆਤ ਕਰ ਰਹੇ ਹਨ। ਜਿੱਥੇ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪੰਜਾਬ ਦੀਆਂ ਸਾਰੀਆਂ 13 ਸੀਟਾਂ ਦੇ ਉਮੀਦਵਾਰ ਸਟੇਜ ‘ਤੇ ਹੋਣਗੇ।
ਇਹ ਵੀ ਪੜ੍ਹੋ : ਢਾਈ ਸਾਲਾ ਮਾਸੂਮ Dilrose ਨੂੰ ਅੱਜ ਮਿਲ ਸਕਦੈ ਇਨਸਾਫ, ਕਾ.ਤ.ਲ ਗੁਆਂਢਣ ਨੂੰ ਸੁਣਾਈ ਜਾਵੇਗੀ ਸਜ਼ਾ
ਗੁਜਰਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੂਬੇ ਦੇ 13 ਲੋਕ ਸਭਾ ਹਲਕਿਆਂ ਦੀ ਕਮਾਨ ਸੰਭਾਲਣ ਜਾ ਰਹੇ ਹਨ। ਉਹ 19 ਅਪ੍ਰੈਲ ਤੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਹ ਤਿੰਨ ਦਿਨ ਵੱਖ-ਵੱਖ ਇਲਾਕਿਆਂ ਵਿੱਚ ਜਾਣਗੇ ਅਤੇ ਰੈਲੀਆਂ ਅਤੇ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਦਸਿਆ ਜਾ ਰਿਹਾ ਹੈ ਕਿ ਪਾਰਟੀ ਵੱਲੋਂ ਇਸ ਦੀ ਪੂਰੀ ਯੋਜਨਾ ਤਿਆਰ ਕਰ ਲਈ ਗਈ ਹੈ।
ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿੱਥੇ ਇਹ ਪਾਰਟੀ ਪੰਜਾਬ ਭਰ ਦੀਆਂ ਸਾਰੀਆਂ 13 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਨ ਵਾਲੀ ਪਹਿਲੀ ਪਾਰਟੀ ਰਹੀ ਹੈ, ਉਥੇ ‘ਆਪ’ ਉਮੀਦਵਾਰਾਂ ਦਾ ਐਲਾਨ ਸ਼ੁਰੂ ਵਾਲੀ ਵੀ ਪਹਿਲੀ ਪਾਰਟੀ ਹੈ।
ਵੀਡੀਓ ਲਈ ਕਲਿੱਕ ਕਰੋ -: