ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ‘ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਨਸ਼ੇ ਦੇ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ 28 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਛੋਟਾ ਭਰਾ ਵੀ ਨਸ਼ਿਆਂ ਦਾ ਆਦੀ ਹੈ। ਮ੍ਰਿਤਕ ਗਰੀਬ ਪਰਿਵਾਰ ‘ਤੋਂ ਸਬੰਧਿਤ ਸੀ।
ਮ੍ਰਿਤਕ ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਿੰਦਰ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰਾਇਆ ਗਿਆ ਸੀ ਜਿੱਥੇ ਸਾਡੇ ਕੋਲ ਪੈਸੇ ਨਾ ਹੋਣ ਕਾਰਨ ਇਲਾਜ ਨਹੀਂ ਕਰਵਾ ਸਕੇ। ਡਾਕਟਰਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਮਨਿੰਦਰ ਨੂੰ ਘਰ ਲੈ ਜਾਓ ਤੇ ਇਸ ਦੀ ਸੇਵਾ ਕਰੋ ਜਦੋਂ ਅਸੀਂ ਮਨਿੰਦਰ ਨੂੰ ਘਰ ਲਿਆਂਦਾ ਤਾਂ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੋਹਾਲੀ ‘ਚ ਅੱਜ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ, ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ
ਉਨ੍ਹਾਂ ਕਿਹਾ ਕਿ ਮੇਰੇ ਦੋਨੇ ਭਤੀਜੇ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਜਿਸ ਨੂੰ ਲੈ ਕੇ ਅੱਜ ਮਨਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਛੋਟਾ ਭਰਾ ਵੀ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ। ਮ੍ਰਿਤਕ ਮਨਿੰਦਰ ਲੱਕੜ ਵਾਲੇ ਆਰੇ ਤੇ ਕੰਮ ਕਰਦਾ ਸੀ ਅਤੇ ਉਸਦਾ ਛੋਟਾ ਭਰਾ ਵੀ ਉਸਦੇ ਨਾਲ ਹੀ ਕੰਮ ਕਰਦਾ ਸੀ। ਮ੍ਰਿਤਕ ਦੀ ਮਾਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪਿਤਾ ਕਾਫੀ ਬਜ਼ੁਰਗ ਹਨ ਪਰਿਵਾਰ ਵੱਲੋਂ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: