ਵਿਦੇਸ਼ ਦੀ ਧਰਤੀ ਉਤੇ ਪੰਜਾਬੀ ਨੌਜਵਾਨਾਂ ਦੀ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਵਿਦੇਸ਼ ਵਿਚ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ । ਉਹ ਗੁਰਦਸਾਪੁਰ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ 6 ਮਹੀਨੇ ਪਹਿਲਾਂ ਹੀ ਸਾਊਦੀ ਅਰਬ ਗਿਆ ਸੀ ਪਰ ਅੱਜ ਉਸ ਦੀ ਮੌਤ ਦੀ ਖਬਰ ਨੇ ਸਾਰੇ ਪਰਿਵਾਰ ਵਾਲਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ
ਅਮਨਦੀਪ ਸਾਊਦੀ ਅਰਬ ਵਿਚ ਟਰੱਕ ਡਰਾਈਵਰ ਦੀ ਨੌਕਰੀ ਕਰਦਾ ਸੀ ਤੇ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਦੀਪ ਦੀ ਦੇਹ ਭਾਰਤ ਲਿਆਉਮ ਵਿਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾ/ਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌ/ਤ, 2 ਜ਼ਖਮੀ
ਦੱਸ ਦੇਈਏ ਕਿ ਵਿਦੇਸ਼ਾਂ ਵਿਚ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਜਾਂ ਸੁਨਿਹਰੀ ਭਵਿੱਖ ਬਣਾਉਣ ਲਈ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਵਿਦੇਸ਼ਾਂ ਵਿਚ ਜਾ ਕੇ ਮਿਹਨਤ ਕਰਕੇ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਪਰ ਕਈ ਵਾਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸਾਰੇ ਸੁਪਨੇ ਖੇਰੂੰ-ਖੇਰੂੰ ਹੋ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























