ਪਟਿਆਲਾ ਵਿਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਠੰਡਾ ਨਹੀਂ ਪਿਆ ਸੀ ਕਿ ਅਜਿਹਾ ਹੀ ਇਕ ਹੋਰ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ ਜਿਥੇ ਚਾਕਲੇਟ ਖਾਣ ਨਾਲ ਡੇਢ ਸਾਲਾ ਮਾਸੂਮੀ ਬੱਚੀ ਦੀ ਸਿਹਤ ਵਿਗੜ ਗਈ ਹੈ। ਬੱਚੀ ਨੂੰ ਖੂਨ ਦੀਆਂ ਉਲਟੀਆਂ ਲੱਗ ਗਈਆਂ ਹਨ। ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਜਾਂਚ ਵਿਚ ਪਤਾ ਲੱਗਾ ਹੈ ਕਿ ਬੱਚੀ ਨੂੰ ਦਿੱਤੀ ਗਈ ਚਾਕਲੇਟ ਐਕਸਪਾਇਰੀ ਡੇਟ ਦੀ ਸੀ। ਇਸ ਦਾ ਪਤਾ ਲੱਗਦੇ ਹੀ ਸਿਹਤ ਵਿਭਾਗ ਵਿਚ ਹੜਕੰਪ ਮਚ ਗਿਆ। ਅਧਿਕਾਰੀ ਤੁਰੰਤ ਉਸ ਦੁਕਾਨ ਉਤੇ ਪਹੁੰਚੇ ਜਿਥੋਂ ਚਾਕਲੇਟ ਖਰੀਦੀ ਸੀ। ਇਹ ਵੀ ਪਤਾ ਲੱਗਾ ਹੈ ਕਿ ਬੱਚੇ ਰਾਵੀਆ ਲੁਧਿਆਣਾ ਤੋਂ ਕੁਝ ਦਿਨ ਪਹਿਲਾਂ ਪਟਿਆਲਾ ਵਿਚ ਕਿਸੇ ਰਿਸ਼ਤੇਦਾਰ ਦੇ ਘਰ ਆਈ ਸੀ। ਜਦੋਂ ਬੱਚੀ ਵਾਪਸ ਲੁਧਿਆਣਾ ਜਾਣ ਲੱਗੀ ਤਾਂ ਉਨ੍ਹਾਂ ਨੇ ਬੱਚੀ ਲਈ ਇਕ ਦੁਕਾਨ ਤੋਂ ਗਿਫਟ ਪੈਕ ਲਿਆ ਸੀ ਜਿਸ ਵਿਚ ਕੁਰਕੁਰੇ, ਜੂਸ ਤੋਂ ਇਲਾਵਾ ਚਾਕਲੇਟ ਵੀ ਸੀ। ਉਨ੍ਹਾਂ ਨੇ ਸਾਰਾ ਕੁਝ ਬੱਚੀ ਨੂੰ ਦੇ ਦਿੱਤਾ।
ਇਹ ਵੀ ਪੜ੍ਹੋ : ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੇ ਕੋਰਟ ‘ਚ ਕੀਤਾ ਸਰੰਡਰ, ਅਦਾਲਤ ਨੇ MLA ਨੂੰ ਦਿੱਤੀ ਜ਼ਮਾਨਤ
ਜਦੋਂ ਬੱਚੀ ਲੁਧਿਆਣਾ ਪਹੁੰਚੀ ਤਾਂ ਉਸ ਨੇ ਚਾਕਲੇਟ ਖਾਧੀ ਜਿਸ ਦੇ ਬਾਅਦ ਉਸ ਨੂੰ ਖੂਨ ਦੀਆਂ ਉਲਟੀਆਂ ਹੋਣ ਲੱਗੀਆਂ। ਬਾਅਦ ਵਿਚ ਬੱਚੀ ਦੀ ਹਾਲਤ ਵਿਗੜਦੀ ਚਲੀ ਗਈ। ਘਰਵਾਲੇ ਬੱਚੀ ਨੂੰ ਤੁਰੰਤ ਡਾਕਟਰ ਕੋਲ ਲੈ ਗਏ। ਹਾਲਤ ਗੰਭੀਰ ਹੋਣ ਉਤੇ ਡਾਕਟਰਾਂ ਨੇ ਬੱਚੀ ਨੂੰ ਤੁਰੰਤ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਜਿਥੇ ਬੱਚੀ ਦਾ ਇਲਾਜ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: