ਪੰਜਾਬ ਦੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ (ਸੋਮਵਾਰ) ਸਵੇਰੇ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਘਟਨਾ ‘ਚ 3 ਤੋਂ 4 ਬੱਚਿਆਂ ਦੇ ਜ਼ਖਮੀ ਹੋਣ ਦੀ ਸੁਚਨਾ ਹੈ। ਜਿਸ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਰਾਹਗੀਰ ਨੇ ਦੱਸਿਆ ਕਿ ਉਹ ਸਵੇਰੇ ਜਿੰਮ ਜਾਣ ਲਈ ਆਇਆ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਇਕ ਤੇਜ਼ ਰਫਤਾਰ ਈ-ਰਿਕਸ਼ਾ ਚਾਲਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਰਾਹਗੀਰਾਂ ਨੇ ਤੁਰੰਤ ਡਰਾਈਵਰ ਨੂੰ ਫੜ ਲਿਆ ਅਤੇ ਬੱਚਿਆਂ ਨੂੰ ਪਾਣੀ ਪਿਲਾਇਆ। ਉਸੇ ਸਮੇਂ ਈ-ਰਿਕਸ਼ਾ ਚਾਲਕ ਨੇ ਦੱਸਿਆ ਕਿ ਸਾਹਮਣੇ ਤੋਂ ਇਕ ਆਟੋ ਆ ਰਿਹਾ ਸੀ ਅਤੇ ਉਸ ਨੂੰ ਬਚਾਉਣ ਲਈ ਉਸ ਨੇ ਈ-ਰਿਕਸ਼ਾ ਨੂੰ ਤੇਜ਼ ਰਫਤਾਰ ਨਾਲ ਮੋੜ ਲਿਆ। ਜਿਸ ਕਾਰਨ ਈ-ਰਿਕਸ਼ਾ ਇੱਕ ਖੰਭੇ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਵੀਡੀਓ ਲਈ ਕਲਿੱਕ ਕਰੋ -: