ਬਟਾਲਾ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਵੱਡਾ ਕਦਮ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਦੀ ਮਾਂ ਇੰਦੂ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਕੰਮ ‘ਤੇ ਆਈ ਸੀ। ਇਸੇ ਦੌਰਾਨ ਰਾਜਕੁਮਾਰ ਨੇ ਉਸ ਨੂੰ ਫੋਨ ਕਰ ਕੇ ਕਿਹਾ ਕਿ ਉਸਨੂੰ ਮਾਫ ਕਰਦੋ, ਉਸ ਨੂੰ ਉਸਦੇ ਮਾਲਕ ਤੰਗ ਕਰ ਰਹੇ ਹਨ। ਜਿਨ੍ਹਾਂ ਤੋਂ ਤੰਗ ਆ ਕੇ ਉਹ ਆਪਣੀ ਜੀਵਨ ਲੀਲਾ ਖਤਮ ਕਰ ਰਿਹਾ ਹੈ।
ਇਹ ਵੀ ਪੜ੍ਹੋ: ਫਰੀਦਕੋਟ ਤੋਂ ਦੁਖਦਾਈ ਖ਼ਬਰ, ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ
ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਮਰੀਜ਼ ਆਇਆ ਤੇ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਗਲੇ ‘ਤੇ ਨਿਸ਼ਾਨ ਸਨ। ਫਿਲਹਾਲ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: