ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲਗਤਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੂੰ ਇਕ ਵਾਰ ਫਿਰ ਕਾਮਯਾਬੀ ਮਿਲੀ ਹੈ, ਜਿਸ ਵਿੱਚ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਕਿਲੋ ਅਫੀਮ ਵੀ ਬਰਾਮਦ ਹੋਈ ਹੈ। ਦੋਸ਼ੀਆਂ ਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਹਰਿੰਦਰ ਸਿੰਘ ਡੋਡ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਭਰਤ ਪੁੱਤਰ ਰਾਮਪਾਲ ਭਿਵਾਨੀ ਵਾਸੀ ਯੂਪੀ ਵਾਸੀ ਬਾਘਾ ਪੁਰਾਣਾ ਬੱਸ ਸਟੈਂਡ ‘ਤੇ ਨਸ਼ਾ ਤਸਕਰ ਖੜ੍ਹਾ ਹੈ, ਜੋ ਕਿਸੇ ਦੀ ਉਡੀਕ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਸਾਡੀ ਪੁਲਿਸ ਪਾਰਟੀ ਦੀ ਟੀਮ ਮੌਕੇ ‘ਤੇ ਪਹੁੰਚੀ।
ਇਹ ਵੀ ਪੜ੍ਹੋ : ਮੋਗਾ ‘ਚ ਫ਼ਿਰੋਜ਼ਪੁਰ ਦੇ 2 ਨ.ਸ਼ਾ ਤ.ਸਕਰ ਕਾਬੂ, ਮੁਲਜ਼ਮਾਂ ਕੋਲੋਂ 500 ਗ੍ਰਾਮ ਹੈ.ਰੋਇਨ ਬਰਾਮਦ
ਪੁਲਿਸ ਪਾਰਟੀ ਦੀ ਟੀਮ ਵੱਲੋਂ ਦੋਸ਼ੀ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਅਤੇ ਉਸ ਦੇ ਇਕ ਹੋਰ ਸਾਥੀ ਬਿੰਦਰ ਪੁੱਤਰ ਮੱਖਣ ਭਗਤਾ ਭਾਈ ਜ਼ਿਲ੍ਹਾ ਬਠਿੰਡਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ, ਜਿਸ ਨੇ ਅਫੀਮ ਲੈਣੀ ਸੀ ਦੋਵਾਂ ਖਿਲਾਫ ਥਾਣਾ ਸਦਰ ‘ਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: