ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਸਵਾਰ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਦਰਅਸਲ, ਦੋਵੇਂ ਵਿਦਿਆਰਥੀ ਸਕੂਲ ਜਾ ਰਹੇ ਸਨ, ਇਸ ਦੌਰਾਨ ਨੂੰ ਪੀ.ਆਰ.ਟੀ.ਸੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਫੇਟ ਵੱਜਣ ਕਰਕੇ ਦੋਵੇਂ ਵਿਦਿਆਰਥੀ ਗੰਭੀਰ ਰੂਪ ਵਿੱਚ ਫੱਟੜ ਹੋ ਗਏ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਏ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰੁਪਿੰਦਰ ਸਿੰਘ ਦੋਵੇਂ ਵਾਸੀ ਰੋੜੀਕਪੂਰਾ ਜੋ ਕਿ ਆਪਣੇ ਪਿੰਡ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਕੂਲ ਪੜ੍ਹਨਲਈ ਜਾ ਰਹੇ ਸਨ। ਜਦੋਂ ਉਹ ਸਕੂਲ ਵੱਲ ਮੁੜਣ ਲੱਗੇ ਤਾਂ ਪਿੱਛੋਂ ਆ ਰਹੀ ਪੀ.ਆਰ.ਟੀ.ਸੀ ਦੀ ਬੱਸ ਨੇ ਮੋਟਰਸਾਈਕਲ ਸਵਾਰ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਫੱਟੜ ਹੋ ਗਏ।
ਇਹ ਵੀ ਪੜ੍ਹੋ : ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾ.ਦਸੇ ‘ਚ 7 ਬੱਚੇ ਹੋਏ ਜ਼ਖਮੀ
ਉਨ੍ਹਾਂ ਨੂੰ ਤੁਰੰਤ ਕੋਟਕਪੂਰਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਡਿਊਟੀ ’ਤੇ ਮੌਜੂਦ ਡਾਕਟਰਾਂ ਦੀ ਟੀਮ ਨੇ ਦੋਵਾਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਰੈਫਰ ਕਰ ਦਿੱਤਾ। ਬੱਸ ਚਾਲਕ ਮੌਕੇ ’ਤੋਂ ਫਰਾਰ ਹੋ ਗਿਆ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਜੈਤੋ ਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: